ਕਲਾਨੌਰ, 21 ਅਪ੍ਰੈਲ (ਪੁਰੇਵਾਲ)-ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਇੰਚਾਰਜ ਅਤੇ ਮਾਰਕਿਟ ਕਮੇਟੀ ਕਲਾਨੌਰ ਦੇ ਚੇਅਰਮੈਨ ਸ: ਰਣਜੇਤ ਸਿੰਘ ਬਾਠ ਝੰਗੀ ਵਲੋਂ ਦਫ਼ਤਰ 'ਚ ਵੱਖ-ਵੱਖ ਖੇਤਰਾਂ ਦੇ ਵਰਕਰਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਇਕ ਅਜਿਹੀ ਸਰਕਾਰ ਹੈ, ਜਿਸ ਵਲੋਂ ਸੂਬੇ ਦੇ ਹਿੱਤ 'ਚ ਜੋ ਵੀ ਵਾਅਦੇ ਕੀਤੇ ਅਤੇ ਫ਼ੈਸਲੇ ਲਏ ਹਨ, ਉਹ ਬੇਬਾਕੀ ਤੇ ਦਲੇਰੀ ਨਾਲ ਲਏ ਹਨ, ਜਿਸ ਦੀ ਚਾਰ-ਚੁਫ਼ੇਰੇ ਸ਼ਾਲਾਘਾ ਹੋ ਰਹੀ ਹੈ ਅਤੇ ਹੁਣ ਬੇਅਦਬੀਆਂ ਖਿਲਾਫ਼ ਸਖ਼ਤ ਕਾਨੂੰਨ ਬਣਾ ਕੇ ਅਤੇ ਇਸ ਨੂੰ ਲਾਗੂ ਕਰ ਕੇ ਇਤਿਹਾਸਕ ਕਾਰਜ ਕੀਤਾ ਹੈ | ਚੇਅ. ਬਾਠ ਝੰਗੀ ਨੇ ਕਿਹਾ ਕਿ 'ਆਪ' ਸਰਕਾਰ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਨੇ ਸੂਬੇ ਨੂੰ ਮੁੜ ਲੀਹਾਂ 'ਤੇ ਲਿਆਉਣ ਲਈ ਜਿਹੜੇ ਕਾਰਜ ਕੀਤੇ ਜਾ ਰਹੇ ਹਨ, ਉਸ ਨੇ ਵਿਰੋਧੀਆਂ ਨੂੰ ਪੂਰੀ ਤਰ੍ਹਾਂ ਮੁੱਦਾਹੀਣ ਕੀਤਾ ਹੋਇਆ ਹੈ ਅਤੇ ਸਿੱਖਾਂ ਦੀ ਪਿਛਲੇ ਲੰਮੇਂ ਸਮੇਂ ਦੀ ਮੰਗ ਨੂੰ ਸਿਰ ਮੱਥੇ ਪ੍ਰਵਾਨ ਕਰਦਿਆਂ ਸ: ਭਗਵੰਤ ਸਿੰਘ ਮਾਨ ਦੀ ਅਗਵਾਈ 'ਚ 'ਆਪ' ਸਰਕਾਰ ਨੇ ਬੇਅਦਬੀਆਂ ਖਿਲਾਫ਼ ਸਖ਼ਤ ਕਾਨੂੰਨ ਬਨਾਉਣ ਸਮੇਤ ਸੂਬੇ ਦੇ ਹਿੱਤ 'ਚ ਜੋ ਕਾਰਜ ਕੀਤੇ ਜਾ ਰਹੇ ਹਨ, ਇਸ ਨਾਲ 'ਆਪ' 'ਤੇ ਲੋਕਾਂ ਦੀ ਭਰੋਸਯੋਗਤਾ ਮਜ਼ਬੂਤ ਹੋਈ ਹੈ | ਚੇਅ. ਬਾਠ ਝੰਗੀ ਨੇ ਕਿਹਾ ਕਿ ਕਣਕ ਦੇ ਸੀਜ਼ਨ ਦੌਰਾਨ ਵੀ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਮੰਡੀਆਂ 'ਚ ਕਿਸਾਨਾਂ ਦੀ ਕਣਕ ਦੀ ਖ਼ਰੀਦ ਦੇ ਯੋਗ ਪ੍ਰਬੰਧਾਂ ਤਹਿਤ ਸੀਜ਼ਨ ਚੱਲ ਰਿਹਾ ਹੈ ਅਤੇ ਨਿਰਧਾਰਿਤ ਸਮੇਂ 'ਤੇ ਕਿਸਾਨਾਂ ਦੇ ਖਾਤਿਆਂ ਦੀ ਜਿਨਸ ਵੇਚਣ ਉਪਰੰਤ ਅਦਾਇਗੀ ਹੋ ਰਹੀ ਹੈ | ਇਸ ਮੌਕੇ ਪ੍ਰਧਾਨ ਹਰਦੇਵ ਸਿੰਘ ਹਰੂਵਾਲ, ਪ੍ਰਧਾਨ ਸਤਨਾਮ ਸਿੰਘ ਬਾਜਵਾ, ਗੁਰਵਿੰਦਰ ਸਿੰਘ ਨਬੀਨਗਰ, ਕੋਆਡੀਨੇਟਰ ਇੰਦਰਜੀਤ ਸਿੰਘ ਸੱਭਰਵਾਲ, ਸਰਪੰਚ ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਨਬੀਨਗਰ, ਬਲਜੀਤ ਸਿੰਘ ਦਿਓਲ, ਸਿਮਰਨ ਸਿੰਘ, ਮਨਜੀਤ ਸਿੰਘ ਜਾਜਨਵਾਲੀਆ, ਜੁਝਾਰ ਸਿੰਘ, ਜੋਰਾਵਰ ਸਿੰਘ, ਗੁਰਮੀਤ ਸਿੰਘ ਰੂੜਾ, ਸੁਰਜੀਤ ਸਿੰਘ, ਬਿਕਰਮਜੀਤ ਸਿੰਘ, ਗੁਲਜਾਰ ਸਿੰਘ, ਬਚਿੱਤਰ ਸਿੰਘ, ਸਮਸ਼ੇਰ ਸਿੰਘ, ਦਲਜੀਤ ਸਿੰਘ, ਗੁਰਭੇਜ ਸਿੰਘ, ਪਲਜਿੰਦਰ ਸਿੰਘ ਸਮੇਤ ਹੋਰ ਮੁਹਤਬਰ ਵੀ ਹਾਜ਼ਰ ਰਹੇ |