13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

9 ਮਈ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ

Ad Position 21
No active advertisement
ਅਜੀਤ ਡੈਸਕ 22-04-2026
ਗੁਰਦਾਸਪੁਰ, 21 ਅਪ੍ਰੈਲ (ਚੱਕਰਾਜਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਿਕ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਹਰਪ੍ਰੀਤ ਸਿੰਘ ਦੁਆਰਾ ਸੈਸ਼ਨਜ਼ ਡਵੀਜ਼ਨ ਗੁਰਦਾਸਪੁਰ ਅਧੀਨ ਸਮੂਹ ਨਿਆਂਇਕ ਅਦਾਲਤਾਂ ਗੁਰਦਾਸਪੁਰ ਅਤੇ ਸਬ-ਡਵੀਜਨ ਬਟਾਲਾ ਵਿਖੇ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ 09.05.2026 ਨੂੰ ਲਗਾਈ ਜਾਵੇਗੀ | ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿਚ ਫ਼ੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਣਗੇ | ਇਸ ਤੋਂ ਇਲਾਵਾ ਪ੍ਰੀ-ਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਜਲ ਸਪਲਾਈ, ਲੇਬਰ ਆਦਿ ਕੇਸ ਵੀ ਲਗਾਏ ਜਾਣਗੇ | ਲੋਕ ਅਦਾਲਤ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ, ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਅਤੇ ਧੰਨ ਦੀ ਬੱਚਤ ਹੋ ਸਕੇ ਅਤੇ ਆਪਸੀ ਦੁਸ਼ਮਣੀ ਘਟਾਈ ਜਾ ਸਕੇ | ਲੋਕ ਅਦਾਲਤਾਂ ਰਾਹੀਂ ਫ਼ੈਸਲੇ ਹੋਏ ਕੇਸਾਂ ਦੇ ਲਾਭਾਂ 'ਤੇ ਚਾਨਣਾ ਪਾਉਂਦੇ ਹੋਏ ਉਨ•ਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫ਼ੈਸਲਾ ਹੋਏ ਕੇਸ ਦੀ ਅੱਗੇ ਕੋਈ ਅਪੀਲ ਨਹੀਂ ਹੋ ਸਕਦੀ, ਕਿਉਂਕਿ ਲੋਕ ਅਦਾਲਤ ਵਿਚ ਫ਼ੈਸਲਾ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਜਾਂਦਾ ਹੈ | ਇਸ ਨਾਲ ਝਗੜਾ ਹਮੇਸ਼ਾ ਲਈ ਖ਼ਤਮ ਹੋ ਜਾਂਦਾ ਹੈ | ਉਨ•ਾਂ ਇਹ ਵੀ ਦੱਸਿਆ ਕਿ ਲੋਕ ਅਦਾਲਤ ਰਾਹੀਂ ਫ਼ੈਸਲਾ ਹੋਏ ਕੇਸਾਂ ਵਿਚ ਲਗਾਈ ਗਈ ਕੋਰਟ ਫ਼ੀਸ ਵੀ ਵਾਪਸ ਕੀਤੀ ਜਾਂਦੀ ਹੈ |
Ad Position 22
No active advertisement
ਪਿਛਲੀ ਖ਼ਬਰ ਪੰਡਤ ਮੋਹਨ ਲਾਲ ਕਾਲਜ ਦੀ ਐੱਮ.ਏ. ਪੰਜਾਬੀ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਬੇਅਦਬੀਆਂ ਖਿਲਾਫ਼ ਸਖ਼ਤ ਕਾਨੂੰਨ ਬਣਾ ਕੇ ਲਾਗੂ ਕਰਨਾ 'ਆਪ' ਸਰਕਾਰ ਦਾ ਇਤਿਹਾਸਕ ਕਾਰਜ-ਚੇਅ. ਬਾਠ ਝੰਗੀ
Ad Position 24