ਫ਼ਤਹਿਗੜ੍ਹ ਚੂੜੀਆਂ, 21 ਅਪ੍ਰੈਲ (ਐੱਮ.ਐੱਸ. ਫੁੱਲ)-ਪੰਡਤ ਮੋਹਨ ਲਾਲ ਐੱਸ.ਡੀ. ਕਾਲਜ ਫਾਰ ਗਰਲਜ਼ ਫ਼ਤਹਿਗੜ੍ਹ ਚੂੜੀਆਂ ਵਿਖੇ ਚੱਲ ਰਹੀ ਪੋਸਟ ਗਰੈਜੂਏਟ ਕਲਾਸ ਐੱਮ.ਏ. ਪੰਜਾਬੀ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਦਸੰਬਰ 2025 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਐਲਾਨੇ ਨਤੀਜੇ ਅਨੁਸਾਰ ਪ੍ਰਭਦੀਪ ਕੌਰ ਨੇ 83.3 ਫ਼ੀਸਦੀ, ਕੋਮਲਪ੍ਰੀਤ ਕੌਰ ਨੇ 81.7 ਫ਼ੀਸਦੀ ਤੇ ਕਿਰਨਦੀਪ ਕੌਰ ਨੇ 80 ਫ਼ੀਸਦੀ ਅੰਕ ਹਾਸਲ ਕਰ ਕੇ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ਡਾ. ਮਿ੍ਣਾਲ ਗੁਪਤਾ ਨੇ ਇਸ ਸ਼ਾਨਦਾਰ ਨਤੀਜੇ 'ਤੇ ਖੁਸ਼ੀ ਦਾ ਇਜ਼ਹਾਰ ਕੀਤਾ | ਉਨ੍ਹਾਂ ਵਧੀਆ ਅੰਕ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਸਤਿੰਦਰ ਕੌਰ, ਦੀਪਿੰਦਰ ਕੌਰ, ਰਾਜਬੀਰ ਕੌਰ ਨੂੰ ਮੁਬਾਰਕਬਾਦ ਦਿੱਤੀ |