13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਹਲਕਾ ਇੰਚਾਰਜ ਪੰਨੂੰ ਵਲੋਂ ਸਰਕਾਰੀ ਸਕੂਲ ਲਾਲਾਨੰਗਲ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 22-04-2026
ਫ਼ਤਹਿਗੜ੍ਹ ਚੂੜੀਆਂ, 21 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲਾ ਨੰਗਲ ਵਿਖੇ ਭੌਤਿਕ ਵਿਗਿਆਨ ਲੈਬ ਤੇ 2 ਆਧੁਨਿਕ ਕਲਾਸ ਰੂਮਾਂ ਦਾ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ, ਸ੍ਰੀ ਯਸਪਾਲ ਚੌਹਾਨ ਸਮੇਤ ਹੋਰਨਾਂ ਦੀ ਹਾਜ਼ਰੀ ਵਿਚ ਉਦਘਾਟਨ ਕੀਤਾ | ਇਸ ਮੌਕੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਮਿਆਰੀ ਬਣਾਉਣ ਲਈ ਯਤਨਸ਼ੀਲ ਕਦਮ ਚੁੱਕਦੀ ਆ ਰਹੀ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਸਬੰਧੀ ਲੋੜੀਂਦੀਆਂ ਸੁਵਿਧਾਵਾਂ ਹਰ ਹੀਲੇ ਪੂਰੀਆਂ ਕੀਤੀਆਂ ਜਾਣਗੀਆਂ | ਉਨ੍ਹਾਂ ਸਮੁੱਚੇ ਸਕੂਲੀ ਢਾਂਚੇ ਦਾ ਦੌਰਾ ਕਰਦੇ ਹੋਏ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਅੰਦਰ ਚੰਗੀ ਸਿੱਖਿਆ, ਸਾਫ਼-ਸਫ਼ਾਈ, ਸ਼ਾਂਤ ਵਾਤਾਵਰਣ, ਹਰਿਆਵਲ ਤੇ ਪੁਖ਼ਤਾ ਪ੍ਰਬੰਧਾਂ ਨਾਲ ਬੱਚਿਆਂ ਨੂੰ ਤਾਲੀਮ ਦੇ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਸਾਰਥਿਕ ਬਣਾਉਣ ਲਈ ਅਧਿਆਪਕਾਂ ਵਲੋਂ ਚੰਗੇ ਜ਼ਿੰਮੇਵਾਰੀ ਨਿਭਾਈ ਜਾ ਰਹੀ ਹੈ ਜਿਸ ਨਾਲ ਹਰ ਵਰਗ ਦੇ ਲੋਕ ਆਪਣੇ ਬੱਚਿਆਂ ਨੂੰ ਚੰਗੀ ਤਾਲੀਮ ਹਾਸਲ ਕਰਵਾ ਕੇ ਉਨ੍ਹਾਂ ਦੀ ਸ਼ਖ਼ਸੀਅਤ ਨਿਖਾਰ ਸਕਦੇ ਹਨ | ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ ਨਗਰ ਸੁਧਾਰ ਟਰੱਸਟ ਬਟਾਲਾ ਤੇ ਪਿ੍ੰ. ਹਰਪਿੰਦਰਪਾਲ ਸਿੰਘ ਸੰਧੂ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਪੀ.ਏ. ਕਰਮਜੀਤ ਸਿੰਘ ਬਰਾੜ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ ਫ਼ੌਜੀ, ਹਰਦੀਪ ਸਿੰਘ ਦਮੋਦਰ, ਗੁਰਮੇਜ ਸਿੰਘ ਲਾਲਾ ਨੰਗਲ, ਹਰਵੰਤ ਸਿੰਘ ਨੰਦਿਆਂਵਾਲ ਅਤੇ ਸਕੂਲ ਸਟਾਫ ਵਿਚ ਸਰਬਜੀਤ ਸਿੰਘ, ਨਵਜੋਤ ਸਿੰਘ, ਕਵਰਬੀਰ ਸਿੰਘ, ਜਤਿੰਦਰ ਸਿੰਘ, ਮੰਜੂ ਸੈਣੀ, ਰਮਨਪ੍ਰੀਤ ਕੌਰ, ਪ੍ਰਦੀਪ ਕੁਮਾਰ, ਮੇਜਰ ਸਿੰਘ, ਬਲਜੀਤ ਕੌਰ, ਨੇਨੂ ਬਾਲਾ, ਵਲਜੀਤ ਕੌਰ ਸਤਿਨਾਮ ਸਿੰਘ ਕੁਲਜੀਤ ਕੌਰ, ਸੁਖਪਾਲ ਸਿੰਘ, ਸੂਰਜ ਪ੍ਰਕਾਸ਼, ਨਰੇਸ਼ ਬਾਲਾ, ਰਜਨੀ ਬਾਲਾ, ਰਾਜਬੀਰ ਸਿੰਘ, ਜਗਜੀਤ ਸਿੰਘ, ਕੁਲਦੀਪ ਕੌਰ, ਰੁਪਿੰਦਰ ਕੌਰ, ਰੀਤੂ ਗੁਪਤਾ, ਵਿਧੀ ਕਲੋਤਰਾ, ਕੁਲਵਿੰਦਰ ਕੌਰ, ਤੇਜਿੰਦਰਪਾਲ ਸਿੰਘ, ਭੁਪਿੰਦਰ ਕੌਰ, ਗੁਰਮੁਖ ਸਿੰਘ, ਰੀਆ ਗਰਨਾਲ, ਰਜਿੰਦਰ ਕੌਰ, ਰਿਤਿਕਾ, ਸੰਦੀਪ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਪੰਡਤ ਮੋਹਨ ਲਾਲ ਕਾਲਜ ਦੀ ਐੱਮ.ਏ. ਪੰਜਾਬੀ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24