ਫ਼ਤਹਿਗੜ੍ਹ ਚੂੜੀਆਂ, 21 ਅਪ੍ਰੈਲ (ਐੱਮ.ਐੱਸ. ਫੁੱਲ)-ਪੰਡਤ ਮੋਹਨ ਲਾਲ ਐੱਸ.ਡੀ. ਕਾਲਜ ਫਾਰ ਗਰਲਜ਼ ਫ਼ਤਹਿਗੜ੍ਹ ਚੂੜੀਆਂ ਵਿਖੇ ਚੱਲ ਰਹੀ ਬੀ.ਏ. ਕਲਾਸ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਨਤੀਜੇ ਅਨੁਸਾਰ ਸਹਿਜਪ੍ਰੀਤ ਕੌਰ ਨੇ 80.4 ਫ਼ੀਸਦੀ, ਲਵਲ ਨੇ 78.7 ਫ਼ੀਸਦੀ, ਕਸ਼ਿਸ਼ ਸ਼ਰਮਾ ਤੇ ਅਰਸ਼ਦੀਪ ਕੌਰ ਨੇ 71.8 ਫ਼ੀਸਦੀ ਅੰਕ ਹਾਸਿਲ ਕਰਕੇ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ | ਕਾਲਜ ਪਿ੍ੰਸੀਪਲ ਡਾ. ਮਿ੍ਣਾਲ ਗੁਪਤਾ ਨੇ ਵਧੀਆ ਅੰਕ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਨੇ ਕਲਾਸ ਇੰਚਾਰਜ ਪ੍ਰੋ. ਨੇਹਾ ਤੇ ਸਮੂਹ ਆਰਟਸ ਵਿਭਾਗ ਦੇ ਸਟਾਫ਼ ਨੂੰ ਮੁਬਾਰਕਬਾਦ ਦਿੱਤੀ |