ਧਾਰੀਵਾਲ, 21 ਅਪ੍ਰੈਲ (ਸਵਰਨ ਸਿੰਘ)- ਹਿੰਦੂ ਕੰਨਿਆ ਮਹਾਂ ਵਿਦਿਆਲਿਆ ਧਾਰੀਵਾਲ ਵਿਖੇ ਬੀ.ਕਾਮ. ਸਮੈਸਟਰ 5ਵੇਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਐਨ.ਡੀ. ਅਨੰਦ, ਸਕੱਤਰ ਸ੍ਰੀ ਰਮੇਸ਼ ਕੋਹਲੀ ਅਤੇ ਪਿ੍ੰਸੀਪਲ ਡਾ. ਰਜਵਿੰਦਰ ਕੌਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਲਈਆਂ ਗਈਆਂ ਦਸੰਬਰ 2025 ਦੀਆਂ ਪ੍ਰੀਖਿਆਵਾਂ ਵਿਚੋਂ ਬੀ.ਕਾਮ. 5ਵਾਂ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰਦੇ ਹੋਏ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ, ਜਿਸ ਵਿਚ ਰਾਜਨਦੀਪ ਕੌਰ ਤੇ ਮਹਿਕਦੀਪ ਕੌਰ ਨੇ 7.29 ਅੰਕ ਪ੍ਰਾਪਤ ਕਰ ਕੇ ਪਹਿਲਾ, ਦੀਆ ਤੇ ਸ਼ੁਭਦੀਪ ਕੌਰ ਨੇ 7.00 ਅੰਕ ਪ੍ਰਾਪਤ ਕਰ ਕੇ ਦੂਸਰਾ ਅਤੇ ਸਰਨਦੀਪ ਕੌਰ ਨੇ 6.43 ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਕਾਲਜ ਪ੍ਰਬੰਧਕਾਂ ਤੇ ਪਿ੍ੰਸੀਪਲ ਡਾ. ਰਜਵਿੰਦਰ ਕੌਰ ਦੁਆਰਾ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ |