13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਬੀ.ਕਾਮ. ਸਮੈਸਟਰ 5ਵੇਂ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 22-04-2026
ਕਲਾਨੌਰ, 21 ਅਪ੍ਰੈਲ (ਪੁਰੇਵਾਲ)-ਸਥਾਨਕ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀ ਵਿੱਦਿਆ ਦੇ ਖੇਤਰ 'ਚ ਨਿਰੰਤਰ ਮੱਲ੍ਹਾਂ ਮਾਰ ਰਹੇ ਹਨ | ਪਿ੍ੰਸੀਪਲ ਡਾ. ਕਮਲ ਕਿਸ਼ੋਰ ਅੱਤਰੀ ਨੇ ਕਿਹਾ ਕਿ ਕਾਲਜ ਦੇ ਵਿਦਿਆਰਥੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ.ਕਾਮ. ਸਮੈਸਟਰ 5ਵੇਂ ਦੇ ਨਤੀਜਿਆਂ ਵਿਚ ਚੰਗੇ ਅੰਕੇ ਪ੍ਰਾਪਤ ਕਰ ਕੇ ਕਾਲਜ, ਇਲਾਕੇ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਬੀ.ਕਾਮ. ਸਮੈਸਟਰ 5ਵੇਂ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ 7.14 ਸੀ.ਜੀ.ਪੀ.ਏ. ਨਾਲ ਕਾਲਜ 'ਚੋਂ ਪਹਿਲਾ, ਜੈਸਮੀਨ ਨੇ 7.00 ਨਾਲ ਦੂਸਰਾ, ਸੁਨੇਹਾ, ਮਮਤਾ ਤੇ ਰਣਦੀਪ ਕੌਰ ਨੇ 6.43 ਨਾਲ ਸਾਂਝੇ ਰੂਪ ਵਿਚ ਤੀਸਰਾ ਤੇ ਗੁਰਲੀਨ ਕੌਰ ਨੇ 6.29 ਸੀ.ਜੀ.ਪੀ.ਏ. ਨਾਲ ਚੌਥਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਡਾ. ਅੱਤਰੀ ਨੇ ਸੰਬੰਧਤ ਵਿਭਾਗ ਦੇ ਪ੍ਰੋ. ਸਿਵਾਨੀ ਤੇ ਰਿਧਿਮਾ ਮਹਾਜਨ ਸਮੇਤ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ |
Ad Position 22
No active advertisement
ਪਿਛਲੀ ਖ਼ਬਰ 8ਵੀਂ ਦਾ ਨਤੀਜਾ 100 ਫ਼ੀਸਦੀ ਅਗਲੀ ਖ਼ਬਰ ਬੀ.ਕਾਮ. ਸਮੈਸਟਰ 5ਵੇਂ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24