13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

8ਵੀਂ ਦਾ ਨਤੀਜਾ 100 ਫ਼ੀਸਦੀ

Ad Position 21
No active advertisement
ਅਜੀਤ ਡੈਸਕ 22-04-2026
ਊਧਨਵਾਲ, 21 ਅਪ੍ਰੈਲ (ਪਰਗਟ ਸਿੰਘ)-ਪੀ.ਐਮ. ਸ੍ਰੀ ਸ.ਸ.ਸ. ਸਕੂਲ ਹਰਪੁਰਾ ਧੰਦੋਈ ਦੀ 8ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਸ਼ਾਨਦਾਰ ਰਿਹਾ | ਇਸ ਆਏ ਨਤੀਜਿਆਂ ਵਿਚ ਕਿਰਨਦੀਪ ਕੌਰ ਨੇ 96.50 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਪ੍ਰਭਜੋਤ ਸਿੰਘ ਨੇ 95.50 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਹਰਪ੍ਰੀਤ ਕੌਰ ਨੇ 95.30 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕਰ ਕੇ ਮਾਣ ਹਾਸਲ ਕੀਤਾ | ਇਨ੍ਹਾਂ ਤੋਂ ਇਲਾਵਾ ਬਾਕੀ ਵਿਦਿਆਰਥੀਆਂ ਨੇ ਕ੍ਰਮਵਾਰ ਅੰਕ ਮਹਿਕਪ੍ਰੀਤ ਕੌਰ ਨੇ 95.16 ਫ਼ੀਸਦੀ, ਮਨਪ੍ਰੀਤ ਕੌਰ 93 ਫ਼ੀਸਦੀ, ਦਿਲਪ੍ਰੀਤ ਸਿੰਘ ਨੇ 92.66 ਫ਼ੀਸਦੀ, ਜਸਨੀਤ ਕੌਰ ਨੇ 91.83 ਫ਼ੀਸਦੀ, ਆਗਿਆਕਾਰ ਸਿੰਘ 91.66 ਫ਼ੀਸਦੀ, ਤੇਜਪਾਲ ਸਿੰਘ 91.16 ਫ਼ੀਸਦੀ ਅੰਕ ਪ੍ਰਾਪਤ ਕੀਤੇ | ਬਾਕੀ ਹੋਰ ਵਿਦਿਆਰਥੀਆਂ ਨੇ 80 ਫੀਸਦੀ ਅੰਕਾਂ ਨਾਲ ਅੱਠਵੀਂ ਜਮਾਤ ਪਾਸ ਕਰ ਕੇ ਸਕੂਲ ਦਾ ਮਾਣ ਵਧਾਇਆ | ਸਕੂਲ ਮੁਖੀ ਪ੍ਰਭਜੋਤ ਸਿੰਘ ਘੁੰਮਣ ਨੇ ਇਨ੍ਹਾਂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਤੇ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਤਨਾਮ ਸਿੰਘ, ਅਸ਼ੋਕ ਕੁਮਾਰ, ਪ੍ਰੇਮਪਾਲ ਸਿੰਘ, ਤਰਲੋਕ ਸਿੰਘ, ਗਗਨਦੀਪ ਸਿੰਘ ਮੱਲ੍ਹੀ, ਸਰਬਜੀਤ ਸਿੰਘ ਡੀ.ਈ.ਪੀ., ਨਵਦੀਪ ਸਿੰਘ, ਯਾਦਵਿੰਦਰ ਸਿੰਘ, ਬਲਜਿੰਦਰ ਸਿੰਘ, ਸੁਰਿੰਦਰ ਸਿੰਘ, ਮੇਜਰ ਸਿੰਘ, ਰੁਪਿੰਦਰ ਕੌਰ, ਪਰਵਿੰਦਰ ਕੌਰ, ਸੁਰਜੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਬੀ.ਕਾਮ. ਸਮੈਸਟਰ 5ਵੇਂ ਦਾ ਨਤੀਜਾ ਸ਼ਾਨਦਾਰ
Ad Position 24