13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 22-04-2026
ਗੁਰਦਾਸਪੁਰ, 21 ਅਪ੍ਰੈਲ (ਅਸ਼ੋਕ ਸ਼ਰਮਾ)-ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਦੇ ਸੱਦੇ 'ਤੇ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਗੁਰਦਾਸਪੁਰ ਵਲੋਂ ਸਮੁੱਚੇ ਭਾਰਤ ਵਿਚ ਮਨਾਏ ਜਾ ਰਹੇ ਮੰਗ ਦਿਵਸ ਦੇ ਸਬੰਧ ਵਿਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਰਾਹੀਂ ਪੈਨਸ਼ਨਰਜ਼ ਦੀਆਂ ਮੰਗਾਂ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ ਹੈ | ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਮੁਰਾਰੀ ਸ਼ਰਮਾ, ਕਸ਼ਮੀਰ ਸਿੰਘ ਚੌਹਾਨ ਜਨਰਲ ਸਕੱਤਰ, ਰੂਪ ਸਿੰਘ ਪੱਡਾ ਸੀਨੀਅਰ ਮੀਤ ਪ੍ਰਧਾਨ, ਨਵਤੇਜ ਸਿੰਘ ਜਥੇਬੰਧਕ ਸਕੱਤਰ, ਸੁਲੱਖਣ ਮਸੀਹ ਵਿੱਤ ਸਕੱਤਰ ਨੇ ਕਿਹਾ ਕਿ ਨਵੀਂ ਪੈਨਸ਼ਨ ਸਕੀਮ ਬੰਦ ਕੀਤੀ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਕੇ ਨਾਲ 8ਵੇਂ ਤਨਖ਼ਾਹ ਕਮਿਸ਼ਨ ਦਾ ਲਾਭ 31-12-2025 ਤੋਂ ਸੇਵਾ ਮੁਕਤ ਹੋਏ ਸਾਰੇ ਪੈਨਸ਼ਨਰਾਂ ਨੰੂ ਦਿੱਤਾ ਜਾਵੇ ਅਤੇ ਸੂਬਾ ਸਰਕਾਰ ਕੇਂਦਰੀ ਪੈਟਰਨ 'ਤੇ ਹੀ ਡੀ.ਏ. ਵਿਚ ਵਾਧਾ ਕਰੇ, ਜਦੋਂ ਕਿ ਪੈਨਸ਼ਨ ਕਮਿਊਟ 11 ਸਾਲਾਂ ਤੱਕ ਹੀ ਕੱਟੀ ਜਾਵੇ ਅਤੇ ਚਾਰ ਨਵੇਂ ਬਣਾਏ ਲੇਬਰ ਕੋਡ ਰੱਦ ਕੀਤੇ ਜਾਣ, ਇਨ੍ਹਾਂ ਮੰਗਾਂ ਤੋਂ ਇਲਾਵਾ ਪੈਨਸ਼ਨਰਾਂ ਤੇ ਸੀਨੀਅਰ ਸਿਟੀਜਨਾਂ ਨੰੂ ਰੇਲ ਅਤੇ ਹਵਾਈ ਯਾਤਰਾ ਵਿਚ ਮਿਲਦੀ ਛੋਟ ਬਹਾਲ ਕੀਤੀ ਜਾਵੇ | ਜਦੋਂ ਕਿ ਹਾਈਕੋਰਟ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ਵਿਚ ਆਏ ਡੀ.ਏ. ਸਬੰਧੀ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਰਹਿੰਦਾ 18 ਪ੍ਰਤੀਸ਼ਤ ਡੀ.ਏ. ਤੁਰੰਤ ਜਾਰੀ ਕਰਕੇ ਇਸ ਦਾ ਭੁਗਤਾਨ ਇਕ ਸਮੇਂ ਕੀਤਾ ਜਾਵੇ | ਇਸ ਮੌਕੇ ਉਨ੍ਹਾਂ ਨਾਲ ਪ੍ਰਸ਼ੋਤਮ ਸਿੰਘ ਮਿਨਹਾਸ, ਧੀਰ ਸਿੰਘ ਸਿੱਧੂ, ਹਰਦੀਪ ਸਿੰਘ ਤਲਵੰਡੀ, ਮਾਸਟਰ ਦੇਸ ਰਾਜ, ਮਨਜੀਤ ਸਿੰਘ, ਲਖਵਿੰਦਰ ਸਿੰਘ, ਸਤਬੀਰ ਸਿੰਘ, ਨਰਿੰਦਰ ਸਿੰਘ ਰੰਧਾਵਾ, ਵੀਰ ਸਿੰਘ ਬਾਜਵਾ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡਾਂ 'ਚ 45 ਦਿਨ ਬਾਅਦ ਵੀ ਘਰੇਲੂ ਗੈਸ ਨਾ ਮਿਲਣ ਕਰਕੇ ਲੋਕਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ- ਮੇਘੀਆਂ ਅਗਲੀ ਖ਼ਬਰ 8ਵੀਂ ਦਾ ਨਤੀਜਾ 100 ਫ਼ੀਸਦੀ
Ad Position 24