13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਗੱਡੀ ਦਾ ਟਾਇਰ ਫਾਟਣ ਕਾਰਨ ਵਾਪਰੇ ਹਾਦਸੇ 'ਚ ਇਕ ਦੀ ਮੌਤ, ਇਕ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 22-04-2026
ਗੁਰਦਾਸਪੁਰ, 21 ਅਪ੍ਰੈਲ (ਚੱਕਰਾਜਾ)-ਗੁਰਦਾਸਪੁਰ ਦੇ ਬਰਿਆਰ ਬਾਈਪਾਸ ਨੇੜੇ ਪਿੰਡ ਰਾਮ ਨਗਰ ਭੂਣ ਦੇ ਸਾਹਮਣੇ ਗੱਡੀ ਦਾ ਟਾਇਰ ਫੱਟਣ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਦੱਸਿਆ ਜਾ ਰਿਹਾ ਹੈ ਕਿ ਇਹ ਕਾਰ ਸਵਾਰ ਦੋਵੇਂ ਵਿਅਕਤੀ ਗੁਰਦਾਸਪੁਰ ਦੇ ਇਕ ਨਜ਼ਦੀਕੀ ਪਿੰਡ ਮੋਖੇ ਦੇ ਰਹਿਣ ਵਾਲੇ ਹਨ | ਜਾਣਕਾਰੀ ਅਨੁਸਾਰ ਇਹ ਦੋਵੇਂ ਸਵਿਫ਼ਟ ਡਿਜ਼ਾਇਰ ਕਾਰ 'ਤੇ ਪਿੰਡ ਨੰੂ ਜਾ ਰਹੇ ਸਨ ਕਿ ਰਸਤੇ ਵਿਚ ਕਾਰ ਦਾ ਇਕ ਟਾਇਰ ਫੱਟਣ ਕਾਰਨ ਕਾਰ ਅਸੰਤੁਲਿਤ ਹੋ ਗਈ ਅਤੇ ਡਿਵਾਈਡਰ ਟੱਪ ਕੇ ਦੂਜੇ ਪਾਸਿਓਾ ਆ ਰਹੇ ਇਕ ਟਿੱਪਰ ਨਾਲ ਜਾ ਟਕਰਾਈ, ਜਿਸ ਵਿਚ ਕਾਰ ਸਵਾਰ ਦੋ ਵਿਅਕਤੀਆਂ ਵਿਚੋਂ ਇਕ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੰੂ ਇਲਾਜ ਲਈ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ | ਦੁਰਘਟਨਾ ਇੰਨ੍ਹੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ | ਮਿ੍ਤਕ ਦੀ ਪਹਿਚਾਣ ਸੁਖਬੀਰ ਸਿੰਘ ਪਿੰਡ ਮੋਖੇ ਵਜੋਂ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਰਮਨ ਬਹਿਲ ਵਲੋਂ 'ਮੁੱਖ ਮੰਤਰੀ ਤੀਰਥ ਯਾਤਰਾ' 'ਤੇ ਗਏ ਯਾਤਰੀਆਂ ਦਾ ਵਾਪਸ ਗੁਰਦਾਸਪੁਰ ਪਹੁੰਚਣ 'ਤੇ ਸਵਾਗਤ ਅਗਲੀ ਖ਼ਬਰ ਗੁਰਦਾਸਪੁਰ ਦੀਆਂ ਮੰਡੀਆਂ 'ਚ 98 ਹਜ਼ਾਰ 200 ਮੀਟਿ੍ਕ ਟਨ ਕਣਕ ਦੀ ਆਮਦ ਹੋਈ
Ad Position 24