13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ ਦਾ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 22-04-2026
ਬਟਾਲਾ, 21 ਅਪੈ੍ਰਲ (ਹਰਦੇਵ ਸਿੰਘ ਸੰਧੂ)- ਸ਼੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ ਦਾ ਸੀ.ਬੀ.ਐਸ.ਈ. ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਪਿ੍ੰਸੀਪਲ ਅਮਨਦੀਪ ਕੌਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥਣ ਗੁਰਲੀਨ ਕੌਰ ਨੇ 96 ਫੀਸਦੀ ਅੰਕਾਂ ਨਾਲ ਪਹਿਲਾ, ਰਸ਼ਿਮਪ੍ਰੀਤ ਕੌਰ ਨੇ 95 ਫੀਸਦੀ ਅੰਕਾਂ ਨਾਲ ਦੂਜਾ ਅਤੇ ਪਵਨੀਤ ਕੌਰ ਤੇ ਪੁਨੀਤ ਕੌਰ ਨੇ 94 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ | ਇਸੇ ਤਰ੍ਹਾਂ ਗੁਰਸਹਿਜਦੀਪ ਕੌਰ ਨੇ 92 ਫੀਸਦੀ, ਸਹਿਜਬੀਰ ਸਿੰਘ ਨੇ 92 ਫੀਸਦੀ, ਸਾਕਸ਼ੀ ਤੇ ਹਰਲੀਨ ਕੌਰ ਨੇ 90 ਫੀਸਦੀ, ਅਕਸ਼ਰਾ ਨੇ 89.4 ਫੀਸਦੀ, ਮਨਪ੍ਰੀਤ ਸਿੰਘ 89 ਫੀਸਦੀ, ਪਵਲੀਨ ਕੌਰ 88 ਫੀਸਦੀ, ਅਵਨੀਤ ਕੌਰ ਨੇ 88 ਫੀਸਦੀ, ਐਮੀ ਨੇ 89 87 ਫੀਸਦੀ, ਮਨਦੀਪ ਕੌਰ ਤੇ ਨਵਦੀਪ ਕੌਰ ਨੇ 85 ਫੀਸਦੀ ਅੰਕ ਹਾਸਲ ਕਰ ਕੇ ਆਪਣਾ, ਮਾਪਿਆਂ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਚੇਅਰਮੈਨ ਹਰਚਰਨ ਸਿੰਘ ਰੰਧਾਵਾ ਤੇ ਐਮ.ਡੀ. ਰਾਜਿੰਦਰ ਸਿੰਘ ਰੰਧਾਵਾ ਨੇ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਅਧਿਆਪਿਕਾ ਤੇ ਵਿਦਿਆਰਥੀਆਂ ਦੀ ਮਿਹਨਤ ਨੂੰ ਦਿੱਤਾ ਹੈ | ਇਸ ਮੌਕੇ ਸਕੂਲ ਪਿ੍ੰਸੀਪਲ ਤੇ ਪ੍ਰਬੰਧਕ ਕਮੇਟੀ ਵਲੋਂ ਅੱਵਲ ਰਹੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ | ਇਸ ਮੌਕੇ ਉਪ ਪਿ੍ੰਸੀਪਲ ਸੁਖਮਿੰਦਰ ਕੌਰ, ਸੀਨੀਅਰ ਲੈਕਰਰਾਰ ਗੁਰਮੀਤ ਕੌਰ, ਸੀਨੀਅਰ ਕੋਆਰਡੀਨੇਟਰ ਮਨਪ੍ਰੀਤ ਕੌਰ ਤੇ ਸਮੂਹ ਅਧਿਆਪਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਹਿਬ ਸਿੰਘ ਧਾਲੀਵਾਲ ਨੂੰ ਫੈਡਰੇਸ਼ਨ ਏਟਕ ਜਥੇਬੰਦੀ ਦਾ ਸੂਬਾ ਸਕੱਤਰ ਚੁਣੇ ਜਾਣ 'ਤੇ ਕੀਤਾ ਸਨਮਾਨ ਅਗਲੀ ਖ਼ਬਰ 108 ਐਂਬੂਲੈਂਸ ਸੇਵਾ ਪੇਂਡੂ ਇਲਾਕਿਆਂ ਦੇ ਲੋਕਾਂ ਲਈ ਵਰਦਾਨ ਸਿੱਧ ਹੋ ਰਹੀ <br/>
Ad Position 24