13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਪਿੰਡ ਪਾਰੋਵਾਲ 'ਚ ਵਾਲੀਬਾਲ ਟੂਰਨਾਮੈਂਟ ਕਰਵਾਇਆ

Ad Position 21
No active advertisement
ਅਜੀਤ ਡੈਸਕ 22-04-2026
ਅਲੀਵਾਲ, 21 ਅਪ੍ਰੈਲ (ਸੁੱਚਾ ਸਿੰਘ ਬੁੱਲੋਵਾਲ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਪਾਰੋਵਾਲ ਵਿਖੇ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ | ਟੂਰਨਾਮੈਂਟ ਦੌਰਾਨ ਪਿੰਡ ਭੁੱਲਰ ਟੀਮ ਨੂੰ ਪਹਿਲਾ ਸਥਾਨ ਪ੍ਰਾਪਤ ਕਰਨ 'ਤੇ 16 ਹਜ਼ਾਰ ਅਤੇ ਪਾਰੋਵਾਲ ਦੀ ਟੀਮ ਨੂੰ ਦੂਜਾ ਸਥਾਨ ਪ੍ਰਾਪਤ ਕਰਨ 'ਤੇ 12 ਹਜ਼ਾਰ ਦੇ ਇਨਾਮ ਨਾਲ ਸਨਮਾਨਿਤ ਕੀਤਾ ਗਿਆ | ਟੂਰਨਾਮੈਂਟ 'ਚ ਹਿੱਸਾ ਲੈਣ ਆਏ ਖਿਡਾਰੀਆਂ ਤੇ ਹੋਰ ਵੀ ਨੌਜਵਾਨਾਂ ਨੂੰ ਸ: ਬਲਬੀਰ ਸਿੰਘ ਪੰਨੂੰ ਵਲੋਂ ਖੇਡਾਂ ਵੱਲ ਪ੍ਰੇਰਿਤ ਕਰਨ ਦੀ ਬੇਨਤੀ ਕੀਤੀ ਗਈ | ਇਸ ਮੌਕੇ ਸਰਪੰਚ ਸਰਬਜੀਤ ਸਿੰਘ, ਮੈਂਬਰ ਨਰਿੰਦਰ ਸਿੰਘ, ਮੈਂਬਰ ਦਵਿੰਦਰ ਸਿੰਘ, ਮੈਂਬਰ ਰੋਸ਼ਨ ਲਾਲ, ਮੈਂਬਰ ਹਰਭਜਨ ਸਿੰਘ, ਸਿਮਰਨਜੀਤ ਸਿੰਘ, ਸ਼ਰਨਜੀਤ ਸਿੰਘ, ਨਵਦੀਪ ਸਿੰਘ, ਸਰਬਜੀਤ ਸਿੰਘ ਸਾਬ, ਗੁਰਮੁਖ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਲਜ ਵਿਦਿਆਰਥੀਆਂ ਦੇ ਰਚਨਾਤਮਕ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਾਹਿਬ ਸਿੰਘ ਧਾਲੀਵਾਲ ਨੂੰ ਫੈਡਰੇਸ਼ਨ ਏਟਕ ਜਥੇਬੰਦੀ ਦਾ ਸੂਬਾ ਸਕੱਤਰ ਚੁਣੇ ਜਾਣ 'ਤੇ ਕੀਤਾ ਸਨਮਾਨ
Ad Position 24