ਕਾਦੀਆਂ, 21 ਅਪ੍ਰੈਲ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਲਾਇਬ੍ਰੇਰੀ ਵਿਭਾਗ ਅਤੇ ਰੈੱਡ ਰਿਬਨ ਕਲੱਬ ਵਲੋਂ ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਵਾਤਾਵਰਣ ਦੀ ਸਾਂਭ-ਸੰਭਾਲ ਤੇ ਸਮਾਜਿਕ ਕੁਰੀਤੀਆਂ ਖ਼ਿਲਾਫ਼ ਜਾਗਰੂਕ ਕਰਨ ਲਈ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਵਿਚਕਾਰ ਰਚਨਾਤਮਕ ਮੁਕਾਬਲੇ ਕਰਵਾਏ ਗਏ | ਇਸ ਮੌਕੇ ਲਾਇਬ੍ਰੇਰੀ ਵਿਭਾਗ ਦੇ ਮੁਖੀ ਪ੍ਰੋ. ਹਰਜਿੰਦਰ ਸਿੰਘ ਤੇ ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਡਾ. ਸਿਮਰਤਪਾਲ ਸਿੰਘ ਸਮੇਤ ਵਿਦਿਆਰਥੀ ਵੱਡੀ ਗਿਣਤੀ 'ਚ ਹਾਜ਼ਰ ਰਹੇ | ਪੋਸਟਰ ਬਣਾਉਣ ਤੇ ਲੇਖ ਲੇਖਣ ਦੇ ਮੁਕਾਬਲੇ ਕਾਲਜ ਲਾਇਬ੍ਰੇਰੀ ਅੰਦਰ ਕਰਵਾਏ ਗਏ | ਇਸ ਮੁਕਾਬਲੇ ਦੌਰਾਨ ਕਾਮਰਸ ਵਿਭਾਗ ਦੇ ਵਿਦਿਆਰਥੀ ਪੋਸਟਰ ਬਣਾਉਣ ਤੇ ਸਲੋਗਨ ਲਿਖਣ ਵਿਚ ਜੇਤੂ ਰਹੇ | ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਇਸ ਦੀ ਸ਼ਲਾਘਾ ਕੀਤੀ |