13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਭਗਵਾਨ ਪਰਸ਼ੂਰਾਮ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 22-04-2026
ਪਠਾਨਕੋਟ, 21 ਅਪ੍ਰੈਲ (ਸੰਧੂ)- ਸ੍ਰੀ ਬ੍ਰਾਹਮਣ ਸਭਾ ਵਲੋਂ ਭਗਵਾਨ ਸ੍ਰੀ ਪਰਸ਼ੂਰਾਮ ਦਾ ਪ੍ਰਗਟ ਦਿਵਸ ਮਨਾਇਆ ਗਿਆ | ਸਮਾਗਮ ਦੀ ਅਗਵਾਈ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤੀ | ਪ੍ਰੋਗਰਾਮ ਦੀ ਸ਼ੁਰੂਆਤ ਹਵਨ ਯੱਗ ਨਾਲ ਹੋਈੇ ਜਿਸ ਵਿਚ ਸਭਾ ਦੇ ਮੈਂਬਰਾਂ ਨੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਆਹੂਤੀਆਂ ਪਾ ਕੇ ਪੂਜਾ-ਅਰਚਨਾ ਕੀਤੀ | ਉਪਰੰਤ ਭਗਵਾਨ ਪਰਸ਼ੂਰਾਮ ਦੀ ਮੂਰਤੀ ਦਾ ਪੰਚਾਮਿ੍ਤ ਨਾਲ ਅਭਿਸ਼ੇਕ ਕਰਕੇ ਨਵੇਂ ਵਸਤਰ ਅਰਪਿਤ ਕੀਤੇ | ਇਸ ਮੌਕੇ ਧਰਮ ਧਵਜਾ ਦੀ ਰਸਮ ਵੀ ਅਦਾ ਕੀਤੀ ਗਈ | ਸਮਾਗਮ ਵਿਚ ਆਪ ਦੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਉਨ੍ਹਾਂ ਮੰਦਰ ਵਿਚ ਬਣਾਏ ਜਾਣ ਵਾਲੇ ਨਵੇਂ ਕਮਰੇ ਦਾ ਨੀਂਹ ਪੱਥਰ ਰੱਖਿਆ | ਇਸ ਦੌਰਾਨ 80 ਸਾਲ ਤੋਂ ਉੱਪਰ ਦੇ ਬ੍ਰਾਹਮਣ ਬਜ਼ੁਰਗਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਨਾਲ ਹੀ ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਖੇਤਰ ਵਿਚ ਵਧੀਆ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ, ਜਿਨ੍ਹਾਂ ਵਿਚ 93 ਸਾਲਾ ਓਮ ਪ੍ਰਕਾਸ਼ ਸ਼ਰਮਾ ਸਮੇਤ ਹੋਰ ਪ੍ਰਮੁੱਖ ਵਿਅਕਤੀਆਂ ਨੂੰ ਦੁਸ਼ਾਲੇ, ਭਗਵਾਨ ਪਰਸ਼ੂਰਾਮ ਦੀ ਤਸਵੀਰ ਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਰਜਕਾਰੀ ਪ੍ਰਧਾਨ ਰਾਜ ਕੁਮਾਰ ਸ਼ਰਮਾ, ਸਾਬਕਾ ਤਹਿਸੀਲਦਾਰ ਯਸ਼ਪਾਲ ਸ਼ਰਮਾ, ਜਰਨਲ ਸਕੱਤਰ ਮਨੋਹਰ ਲਾਲ ਮਹਿਤਾ, ਪ੍ਰੋਜੈਕਟ ਚੇਅਰਮੈਨ ਲਲਿਤ ਡੋਗਰਾ ਸਮੇਤ ਕਈ ਹੋਰ ਵਿਅਕਤੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਚਿੱਟਾ ਪੀਂਦੇ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਗਰੋਵਰ ਮੋਟਰਸ ਆਫ਼ ਕੰਪਨੀਜ਼ ਨੇ ਖੋਲਿ੍ਹਆ ਪੈਟਰੋਲ ਪੰਪ <br/>
Ad Position 24