13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਅਕਾਲ ਅਕੈਡਮੀ ਨਵਾਂ ਪਿੰਡ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 22-04-2026
ਮਾਧੋਪੁਰ/ਪਠਾਨਕੋਟ, 21 ਅਪ੍ਰੈਲ (ਮਹਿਰਾ/ਵਿਨੋਦ)-ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਸੁਜਾਨਪੁਰ ਦੇ 10ਵੀਂ ਜਮਾਤ ਦੇ ਬੋਰਡ ਨਤੀਜੇ ਇਸ ਸਾਲ ਬੇਹੱਦ ਸ਼ਾਨਦਾਰ ਰਹੇ ਹਨ | ਸਕੂਲ ਦੇ ਵਿਦਿਆਰਥੀਆਂ ਨੇ ਉੱਚ ਅੰਕ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਇਸ ਸਾਲ ਦੇ ਨਤੀਜਿਆਂ ਵਿਚ ਭੁਵਨੇਸ਼ ਨੇ 96.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਅਰਸ਼ਪ੍ਰੀਤ ਕੌਰ ਨੇ 96.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਗੁਰਕਮਲ ਸਿੰਘ ਨੇ 95.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਨ੍ਹਾਂ ਤੋਂ ਇਲਾਵਾ ਲਵਪ੍ਰੀਤ ਸਿੰਘ ਨੇ 95 ਫ਼ੀਸਦੀ, ਅਵਨੀਸ਼ ਨੇ 94 ਫ਼ੀਸਦੀ, ਭਾਵਨਾ ਸ਼ਰਮਾ ਨੇ 93.2 ਫ਼ੀਸਦੀ, ਆਸ਼ਿਸ਼ ਨੇ 92.8 ਫ਼ੀਸਦੀ, ਗੀਤਾਂਜਲੀ ਨੇ 92.4 ਫ਼ੀਸਦੀ, ਅੰਸ਼ਦੀਪ ਨੇ 92 ਫ਼ੀਸਦੀ, ਹਰਜਿੰਦਰ ਕੌਰ ਨੇ 91 ਫ਼ੀਸਦੀ, ਪ੍ਰਭਨੂਰ ਨੇ 89.2 ਫ਼ੀਸਦੀ, ਕੋਮਲਦੀਪ ਕੌਰ 88.2 ਫ਼ੀਸਦੀ, ਦਿਲਜੋਤ ਕੌਰ ਨੇ 88.2 ਫ਼ੀਸਦੀ, ਮਨਮੀਤ ਸਿੰਘ ਨੇ 86.2 ਫ਼ੀਸਦੀ, ਰਾਘਵ ਨੇ 85.4 ਫ਼ੀਸਦੀ ਅਤੇ ਅੰਬਿਕਾ ਨੇ 85.2 ਫ਼ੀਸਦੀ ਅੰਕ ਹਾਸਲ ਕੀਤੇ | ਸਮੂਹ ਵਿਦਿਆਰਥੀਆਂ ਦੀ ਪ੍ਰਦਰਸ਼ਨਸ਼ੀਲਤਾ ਕਾਬਿਲ-ਏ-ਤਾਰੀਫ਼ ਰਹੀ ਹੈ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਰੁਪਿੰਦਰ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੀ ਕੜੀ ਮਿਹਨਤ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਨੇ ਸਕੂਲ ਦੇ ਮੈਨੇਜਮੈਂਟ ਅਤੇ ਅਧਿਆਪਕਾਂ ਦੇ ਯੋਗਦਾਨ ਦੀ ਵੀ ਸਰਾਹਨਾ ਕੀਤੀ, ਜਿਨ੍ਹਾਂ ਦੀ ਰਹਿਨੁਮਾਈ ਅਤੇ ਮਿਹਨਤ ਨਾਲ ਵਿਦਿਆਰਥੀਆਂ ਨੇ ਇਹ ਕਾਮਯਾਬੀ ਹਾਸਲ ਕੀਤੀ | ਪਿ੍ੰਸੀਪਲ ਨੇ ਵਿਦਿਆਰਥੀਆਂ ਦੇ ਮਾਪਿਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਆਪਣੇ ਬੱਚਿਆਂ ਦੀ ਪੜ੍ਹਾਈ ਵਿਚ ਪੂਰਾ ਸਹਿਯੋਗ ਦਿੱਤਾ | ਉਨ੍ਹਾਂ ਨੇ ਕਿਹਾ ਕਿ ਇਹ ਸਫਲਤਾ ਅਕਾਲ ਅਕੈਡਮੀ ਸੁਜਾਨਪੁਰ ਲਈ ਮਾਣ ਅਤੇ ਗੌਰਵ ਦਾ ਪਲ ਹੈ ਅਤੇ ਭਵਿੱਖ ਵਿਚ ਵੀ ਸਕੂਲ ਤੋਂ ਇਸੇ ਤਰ੍ਹਾਂ ਦੇ ਉੱਤਮ ਨਤੀਜੇ ਆਉਣ ਦੀ ਉਮੀਦ ਹੈ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਾਂ ਲਈ ਬਕਾਇਆ ਡੀ. ਏ. ਜਲਦ ਜਾਰੀ ਕਰੇ ਪੰਜਾਬ ਸਰਕਾਰ- ਅਸ਼ਵਨੀ ਖਜੂਰੀਆ ਅਗਲੀ ਖ਼ਬਰ ਕੈਬਨਿਟ ਮੰਤਰੀ ਕਟਾਰੂਚੱਕ ਵਲੋਂ ਦਾਣਾ ਮੰਡੀ ਨਰੰਗਪੁਰ ਦਾ ਅਚਾਨਕ ਨਿਰੀਖਣ, ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
Ad Position 24