13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਪਿੰਡ ਸਿਉਂਟੀ ਵਿਚ ਨੌਜਵਾਨਾਂ ਲਈ ਜਿੰਮ ਬਣਾਇਆ

Ad Position 21
No active advertisement
ਅਜੀਤ ਡੈਸਕ 22-04-2026
ਪਠਾਨਕੋਟ, 21 ਅਪ੍ਰੈਲ (ਵਿਨੋਦ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਨੇ ਪਿੰਡ ਸਿਉਂਟੀ ਵਿਚ 3 ਲੱਖ ਰੁਪਏ ਦੀ ਲਾਗਤ ਨਾਲ ਨੌਜਵਾਨਾਂ ਲਈ ਜਿੰਮ ਬਣਾਇਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡ ਵਿਚ ਇਕ ਆਧੁਨਿਕ ਸਟੇਡੀਅਮ ਬਣਾ ਰਹੀ ਹੈ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਵਿਚ ਜਿੰਮ ਬਣਾਏ ਜਾ ਰਹੇ ਹਨ, ਤਾਂ ਜੋ ਨੌਜਵਾਨ ਖੇਡਾਂ ਵੱਲ ਧਿਆਨ ਦੇ ਸਕਣ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਗਈ ਹੈ | ਜਿਸ ਤਹਿਤ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਕਾਰਵਾਈ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਕੋਈ ਨਸ਼ਾ ਵੇਚਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੋਕ ਹਿਤ ਵਿਚ ਫ਼ੈਸਲੇ ਲੈ ਰਹੇ ਹਨ | ਜਿਸ ਤਹਿਤ ਸਾਰੇ ਪੰਜਾਬੀਆਂ ਦਾ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ | ਇਸ ਮੌਕੇ ਅਸ਼ੋਕ ਕੁਮਾਰ, ਗੁਲਸ਼ਨ ਸਿੰਘ, ਸਤੀਸ਼ ਪਠਾਨੀਆ, ਪਵਨ ਕੁਮਾਰ, ਵਿਸ਼ਾਲ, ਲੱਕੀ ਪਠਾਨੀਆ, ਸੁਮਨ ਕੁਮਾਰ, ਸੰਨੀ ਸਿੰਘ, ਰੋਹਿਤ ਸ਼ਰਮਾ ਅਤੇ ਦੀਪਕ ਗੋਸਵਾਮੀ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵਾਲਮੀਕਿ ਚੌਂਕ ਦੇ ਸੰੁਦਰੀਕਰਨ ਨੂੰ ਲੈ ਕੇ 'ਆਪ' ਦੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਸ਼ਾਰਾਂਸ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਡਾਂਸ 'ਲੈਜੰਡ ਆਫ਼ ਪੰਜਾਬ' ਵਿਚ ਮਾਰੀ ਬਾਜ਼ੀ
Ad Position 24