13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਵਾਲਮੀਕਿ ਚੌਂਕ ਦੇ ਸੰੁਦਰੀਕਰਨ ਨੂੰ ਲੈ ਕੇ 'ਆਪ' ਦੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਨੂੰ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 22-04-2026
ਪਠਾਨਕੋਟ, 21 ਅਪ੍ਰੈਲ (ਸੁਮਿਤ)-ਵਾਲਮੀਕਿ ਚੌਕ ਦੇ ਸੰੁਦਰੀਕਰਨ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਵਿਭੂਤੀ ਸ਼ਰਮਾ ਨੇ ਵਾਲਮੀਕਿ ਸਮਾਜ ਨੂੰ ਭਰੋਸਾ ਦਿਵਾਇਆ ਹੈ ਕਿ ਖੇਤਰ ਦਾ ਵਿਕਾਸ ਜਲਦੀ ਸ਼ੁਰੂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਚੌਕ ਦੀ ਮੌਜੂਦਾ ਹਾਲਾਤ ਨੂੰ ਸੁਧਾਰਨ ਲਈ ਖ਼ਾਸ ਯੋਜਨਾ ਤਿਆਰ ਕੀਤੀ ਜਾ ਰਹੀ ਹੈ, ਜਿਸ ਵਿਚ ਸਫ਼ਾਈ, ਲਾਈਟਿੰਗ, ਬੈਠਣ ਦੀ ਵਿਵਸਥਾ ਅਤੇ ਹਰਿਆਲੀ 'ਤੇ ਖ਼ਾਸ ਧਿਆਨ ਦਿੱਤਾ ਜਾਵੇਗਾ | ਵਿਭੂਤੀ ਸ਼ਰਮਾ ਨੇ ਦੱਸਿਆ ਕਿ ਇਹ ਚੌਕ ਨਾ ਸਿਰਫ਼ ਸਥਾਨਿਕ ਲੋਕਾਂ ਲਈ ਮਹੱਤਵਪੂਰਨ ਹੈ, ਸਗੋਂ ਸਮਾਜਿਕ ਤੇ ਸੱਭਿਆਚਾਰਕ ਗਤੀਵਿਧੀਆਂ ਦਾ ਕੇਂਦਰ ਵੀ ਹੈ | ਇਸ ਲਈ ਇਸ ਦਾ ਸੰੁਦਰੀਕਰਨ ਖੇਤਰ ਦੀ ਪਹਿਚਾਣ ਨੂੰ ਹੋਰ ਮਜ਼ਬੂਤ ਕਰੇਗਾ | ਉਨ੍ਹਾਂ ਨੇ ਬਾਲਮੀਕੀ ਸਮਾਜ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਅਤੇ ਸੁਝਾਅ ਵੀ ਸੁਣੇ ਅਤੇ ਭਰੋਸਾ ਦਿਵਾਇਆ ਕਿ ਵਿਕਾਸ ਦੇ ਕੰਮ ਪਾਰਦਰਸ਼ਤਾ ਨਾਲ ਕੀਤੇ ਜਾਣਗੇ | ਸਮਾਜ ਦੇ ਲੋਕਾਂ ਨੇ ਇਸ ਪਹਿਲ ਦਾ ਸਵਾਗਤ ਕਰਦਿਆਂ ਉਮੀਦ ਜਤਾਈ ਕਿ ਲੰਮੇ ਸਮੇਂ ਤੋਂ ਬਕਾਇਆ ਇਹ ਕੰਮ ਹੁਣ ਜਲਦੀ ਪੂਰਾ ਹੋਵੇਗਾ | ਉਨ੍ਹਾਂ ਕਿਹਾ ਕਿ ਚੌਕ ਦੇ ਵਿਕਸਿਤ ਹੋਣ ਨਾਲ ਆਸ-ਪਾਸ ਦੇ ਖੇਤਰ ਵਿਚ ਵੀ ਸਕਾਰਾਤਮਿਕ ਬਦਲਾਅ ਆਏਗਾ ਅਤੇ ਲੋਕਾਂ ਨੂੰ ਵਧੀਆ ਸੁਵਿਧਾਵਾਂ ਮਿਲਣਗੀਆਂ |
Ad Position 22
No active advertisement
ਪਿਛਲੀ ਖ਼ਬਰ ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਪਿੰਡ ਸਿਉਂਟੀ ਵਿਚ ਨੌਜਵਾਨਾਂ ਲਈ ਜਿੰਮ ਬਣਾਇਆ
Ad Position 24