13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਪਠਾਨਕੋਟ-ਡਲਹੌਜ਼ੀ ਹਾਈਵੇ ਦੇ ਨੇੜੇ ਸਥਿਤ ਸਕੂਟਰਜ਼ ਰੈਸਟੋਰੈਂਟ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਦੋ ਲੋਕਾਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 22-04-2026
ਪਠਾਨਕੋਟ, 21 ਅਪ੍ਰੈਲ (ਸੁਮਿਤ)-ਪਠਾਨਕੋਟ-ਡਲਹੌਜ਼ੀ ਹਾਈਵੇ ਦੇ ਨੇੜੇ ਸਥਿਤ ਸਕੂਟਰਜ਼ ਰੈਸਟੋਰੈਂਟ ਨੂੰ ਚੋਰਾਂ ਨੇ ਨਿਸ਼ਾਨਾ ਬਣਾਉਂਦੇ ਹੋਏ ਵੱਡੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ | ਜਾਣਕਾਰੀ ਅਨੁਸਾਰ ਅਣਪਛਾਤੇ ਵਿਅਕਤੀਆਂ ਨੇ ਹੋਟਲ ਵਿਚ ਦਾਖ਼ਲ ਹੋ ਕੇ ਗੈਸ ਸਲੰਡਰ, ਐਲੂਮੀਨੀਅਮ ਸੀਟਾਂ ਅਤੇ ਲੋਹੇ ਦੇ ਐਂਗਲ ਚੋਰੀ ਕਰ ਲਏ | ਇਹ ਪੂਰੀ ਘਟਨਾ ਹੋਟਲ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਈ ਹੈ, ਜਿਸ ਨਾਲ ਪੁਲਿਸ ਨੂੰ ਜਾਂਚ ਵਿਚ ਮਦਦ ਮਿਲਣ ਦੀ ਉਮੀਦ ਹੈ | ਹੋਟਲ ਮਾਲਕ ਨਿਖਿਲ ਕੁਮਾਰ ਨੇ ਇਸ ਸੰਬੰਧ ਵਿਚ ਪੁਲਿਸ ਨੰੂ ਸ਼ਿਕਾਇਤ ਦਰਜ ਕਰਵਾਈ ਹੈ | ਉਨ੍ਹਾਂ ਨੇ ਦੋਸ਼ ਲਗਾਇਆ ਹੈ ਕਿ ਅਰਜਨ ਸ਼ਰਮਾ ਅਤੇ ਮੁਨੀਸ਼ ਕੁਮਾਰ ਨਾਮ ਦੇ ਦੋ ਵਿਅਕਤੀਆਂ ਨੇ ਇਸ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ | ਸ਼ਿਕਾਇਤ ਵਿਚ ਇਹ ਵੀ ਦੱਸਿਆ ਗਿਆ ਹੈ ਕਿ ਇਨ੍ਹਾਂ ਦੋਵੇਂ ਵਿਅਕਤੀਆਂ 'ਤੇ ਪਹਿਲਾਂ ਵੀ ਉਨ੍ਹਾਂ ਦੇ ਹੋਟਲ ਦੇ ਕੰਮਕਾਜ ਵਿਚ ਰੁਕਾਵਟ ਪੈਦਾ ਕਰਨ ਅਤੇ ਤੰਗ ਕਰਨ ਦੇ ਦੋਸ਼ ਲੱਗ ਚੁੱਕੇ ਹਨ | ਮਾਮਲੇ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਨੇ ਥਾਣਾ ਡਵੀਜ਼ਨ ਨੰਬਰ 2 ਵਿਚ ਕੇਸ ਦਰਜ ਕਰ ਲਿਆ ਹੈ | ਜਦਕਿ ਸ਼ਿਕਾਇਤ ਪੁਲਿਸ ਥਾਣਾ ਮਾਮੂਨ ਵਿਚ ਦਿੱਤੀ ਗਈ ਸੀ | ਡੀ.ਐਸ.ਪੀ. ਸਿਟੀ ਜਗਦੀਸ਼ ਰਾਜ ਦਾ ਕਹਿਣਾ ਹੈ ਕੀ ਪੁਲਿਸ ਨੇ ਘਟਨਾ ਸਥਾਨ ਦਾ ਮੁਆਇੰਨਾ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ 'ਤੇ ਦੋਸ਼ੀਆਂ ਦੀ ਪਹਿਚਾਣ ਅਤੇ ਗਿ੍ਫ਼ਤਾਰੀ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਮੋਂਟੇਸਰੀ ਕੈਂਬਰਿਜ ਸਕੂਲ ਦੇ ਵਿਦਿਆਰਥੀਆਂ ਨੇ ਸੰਮੇਲਨ 'ਚ ਲਿਆ ਭਾਗ ਅਗਲੀ ਖ਼ਬਰ ਕਾਂਗਰਸ ਦੇ ਯੁਵਾ ਆਗੂ ਸਤੀਸ਼ ਕੁਮਾਰ ਜੱਟ ਪੰਮਾ ਨੇ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ
Ad Position 24