13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਨਾਜੋਚੱਕ, ਚਸ਼ਮਾ ਸਮੇਤ ਤਿੰਨ ਸਕੂਲਾਂ ਦੇ ਨਵੇਂ ਭਵਨਾਂ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 22-04-2026
ਘਰੋਟਾ/ਨਰੋਟ ਮਹਿਰਾ, 21 ਅਪ੍ਰੈਲ (ਸੰਜੀਵ ਗੁਪਤਾ, ਰਾਜ ਕੁਮਾਰੀ)-ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ ਵਿਚ ਵੱਡੇ ਪੱਧਰ 'ਤੇ ਹੋ ਰਹੇ ਵਿਕਾਸ ਕਾਰਜਾਂ ਤਹਿਤ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਬਲਾਕ ਦੇ ਤਿੰਨ ਸਰਕਾਰੀ ਸਕੂਲਾਂ ਵਿਚ ਕਰੀਬ 43.67 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਨਵੇਂ ਭਵਨਾਂ ਦਾ ਵਿਧੀਵਤ ਉਦਘਾਟਨ ਕੀਤਾ ਗਿਆ | ਇਸ ਮੌਕੇ ਨਾਜੋਚੱਕ ਵਿਚ ਇਕ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ | ਸਮਾਗਮ ਦੀ ਪ੍ਰਧਾਨਗੀ ਸਕੂਲ ਦੇ ਪਿ੍ੰਸੀਪਲ ਤਾਜ ਸਿੰਘ ਵਲੋਂ ਕੀਤੀ ਗਈ, ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਡੀ. ਈ. ਓ. ਕਮਲਦੀਪ ਕੌਰ ਹਾਜ਼ਰ ਰਹੇ | ਇਸ ਮੌਕੇ ਬਲਾਕ ਸੰਮਤੀ ਦੇ ਚੇਅਰਮੈਨ ਪਵਨ ਕੁਮਾਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ, ਡੀ. ਐੱਸ. ਐੱਸ. ਪਿ੍ੰਸੀਪਲ ਬਲਵਿੰਦਰ ਸੈਣੀ, ਪਿ੍ੰਸੀਪਲ ਪੰਕਜ ਮਹਾਜਨ, ਜ਼ਿਲ੍ਹਾ ਇੰਚਾਰਜ ਰਮੇਸ਼ ਚੌਧਰੀ ਸਮੇਤ ਹੋਰ ਕਈ ਮਾਣਯੋਗ ਸ਼ਖ਼ਸੀਅਤਾਂ ਮੌਜੂਦ ਰਹੀਆਂ | ਕੈਬਨਿਟ ਮੰਤਰੀ ਲਾਲ ਚੰਦ ਕਟਾ ਰੂਚੱਕ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿਚ 'ਸਿੱਖਿਆ ਕ੍ਰਾਂਤੀ' ਲਿਆਉਣ ਲਈ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਵੇਂ ਕਮਰੇ, ਸਮਾਰਟ ਕਲਾਸਰੂਮ, ਆਧੁਨਿਕ ਲੈਬਾਰਟਰੀਆਂ ਤੇ ਡਿਜੀਟਲ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਦੇਣ ਲਈ ਅਧਿਆਪਕਾਂ ਦੀ ਟਰੇਨਿੰਗ, ਨਵੀਆਂ ਭਰਤੀਆਂ ਤੇ ਨਵੀਆਂ ਤਕਨੀਕਾਂ ਨੂੰ ਵੀ ਲਾਗੂ ਕੀਤਾ ਜਾ ਰਿਹਾ ਹੈ | ਉਨ੍ਹਾਂ ਹੋਰ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਹੁਣ ਨਵੀਆਂ ਸਹੂਲਤਾਂ ਨਾਲ ਲੈਸ ਹੋ ਰਹੇ ਹਨ ਅਤੇ ਸਿੱਖਿਆ ਦੇ ਮੈਦਾਨ ਵਿਚ ਰਾਜ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਿੱਖਿਆ ਦੇ ਖੇਤਰ ਵਿਚ ਇਤਿਹਾਸਕ ਉਪਲੱਬਧੀਆਂ ਹਾਸਲ ਕਰ ਰਿਹਾ ਹੈ ਤੇ ਕੇਰਲ ਵਰਗੇ ਅੱਗੇ ਰਹਿੰਦੇ ਰਾਜਾਂ ਨਾਲ ਮੁਕਾਬਲਾ ਕਰਦਿਆਂ ਅੱਗੇ ਵੱਲ ਵੱਧ ਰਿਹਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਉਹ ਪੂਰੀ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕਰਨ ਅਤੇ ਆਪਣੇ ਟੀਚਿਆਂ ਨੂੰ ਹਾਸਲ ਕਰਨ ਲਈ ਸੰਕਲਪਿਤ ਰਹਿਣ, ਤਾਂ ਜੋ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰ ਸਕਣ | ਡੀ.ਈ.ਓ. ਕਮਲਦੀਪ ਕੌਰ ਨੇ ਜ਼ਿਲ੍ਹੇ ਵਿਚ ਚੱਲ ਰਹੇ ਸਿੱਖਿਆ ਪ੍ਰੋਜੈਕਟਾਂ ਅਤੇ ਸੁਧਾਰਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਸਕੂਲ ਦੀ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਸਕੂਲ ਵਿਚ ਲਗਾਏ ਗਏ 10 ਨਵੇਂ ਕੰਪਿਊਟਰ ਅਤੇ ਐਲ.ਈ.ਡੀ. ਰੂਮ ਦਾ ਨਿਰੀਖਣ ਕੀਤਾ ਅਤੇ ਕਿਹਾ ਕਿ ਇਨ੍ਹਾਂ ਸਹੂਲਤਾਂ ਨਾਲ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਾਪਤ ਕਰਨ ਵਿਚ ਮਦਦ ਮਿਲੇਗੀ | ਇਸ ਤੋਂ ਇਲਾਵਾ ਸਕੂਲ ਦੇ 26 ਵਿਦਿਆਰਥੀਆਂ ਨੂੰ ਕਿੱਟਾਂ ਵੀ ਵੰਡੀਆਂ ਗਈਆਂ | ਅੰਤ ਵਿਚ ਸਕੂਲ ਦੇ ਪਿ੍ੰਸੀਪਲ ਤਾਜ ਸਿੰਘ ਵਲੋਂ ਮੁੱਖ ਮਹਿਮਾਨ ਤੇ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਪੰਚ ਰਾਮ ਲਾਲ, ਸਰਪੰਚ ਬਲਬੀਰ ਕੁਮਾਰ, ਸੰਮਤੀ ਮੈਂਬਰ ਸਤੀਸ਼ ਕੁਮਾਰ, ਅਮਨਦੀਪ ਸਿੰਘ, ਬੋਧ ਰਾਜ, ਚੇਅਰਪਰਸਨ ਨੀਲਮ ਕੁਮਾਰੀ, ਬਿਪਨ ਪਠਾਨੀਆ, ਐਡਵੋਕੇਟ ਰਣਜੀਤ ਸਿੰਘ, ਸਰਪੰਚ ਮਨਮੋਹਨ ਸਿੰਘ ਸਮੇਤ ਹੋਰ ਕਈ ਪਿੰਡ ਵਾਸੀ ਤੇ ਅਧਿਕਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬਹੇੜੀਆਂ ਬਜ਼ੁਰਗ ਵਿਖੇ ਰਾਤ ਨੂੰ ਮਾਈਨਿੰਗ ਮਾਫ਼ੀਆ ਫਿਰ ਸਰਗਰਮ ਅਗਲੀ ਖ਼ਬਰ ਮੋਂਟੇਸਰੀ ਕੈਂਬਰਿਜ ਸਕੂਲ ਦੇ ਵਿਦਿਆਰਥੀਆਂ ਨੇ ਸੰਮੇਲਨ 'ਚ ਲਿਆ ਭਾਗ
Ad Position 24