13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਬਹੇੜੀਆਂ ਬਜ਼ੁਰਗ ਵਿਖੇ ਰਾਤ ਨੂੰ ਮਾਈਨਿੰਗ ਮਾਫ਼ੀਆ ਫਿਰ ਸਰਗਰਮ

Ad Position 21
No active advertisement
ਅਜੀਤ ਡੈਸਕ 22-04-2026
ਸੁਜਾਨਪੁਰ, 21 ਅਪ੍ਰੈਲ (ਜਗਦੀਪ ਸਿੰਘ)-ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਮਾਈਨਿੰਗ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੋਈ ਹੈ, ਤਾਂ ਜੋ ਕੋਈ ਨਜਾਇਜ਼ ਤੌਰ 'ਤੇ ਮਾਈਨਿੰਗ ਨਾ ਕਰ ਸਕੇ | ਇਸ ਦੇ ਬਾਵਜੂਦ ਮਾਧੋਪੁਰ, ਬਹੇੜੀਆਂ ਬਜ਼ੁਰਗ ਅਤੇ ਸੁਜਾਨਪੁਰ ਦੇ ਆਸ-ਪਾਸ ਦੇ ਇਲਾਕਿਆਂ ਅੰਦਰ ਰਾਤ ਦੇ ਹਨੇਰੇ ਵਿਚ ਗੈਰ-ਕਾਨੂੰਨੀ ਮਾਈਨਿੰਗ ਦਾ ਸਿਲਸਿਲਾ ਧੜੱਲੇ ਨਾਲ ਚੱਲ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਮੰਡਲ ਸੁਜਾਨਪੁਰ ਦੇ ਸੀਨੀਅਰ ਉਪ ਪ੍ਰਧਾਨ ਰਿੱਕੀ ਠਾਕਰ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਬੀਤੀ ਰਾਤ 9 ਵਜੇ ਦੇ ਕਰੀਬ ਬਹੇੜੀਆਂ ਬਜ਼ੁਰਗ ਕਰੈਸ਼ਰ ਉਦਯੋਗ ਤੋਂ 200 ਤੋਂ 300 ਟਿੱਪਰ ਬਹੇੜੀ ਬਜ਼ੁਰਗ ਕਰੈਸ਼ਰ ਇੰਡਸਟਰੀ ਵਲੋਂ ਭਰ ਕੇ ਆ ਰਹੇ ਸਨ | ਇਹ ਧਿਆਨ ਦੇਣ ਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਗੈਰ-ਕਾਨੂੰਨੀ ਮਾਈਨਿੰਗ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੇ ਬਾਵਜੂਦ ਕਿਹੜੇ ਕਰੈਸ਼ਰ ਉਦਯੋਗ ਮਾਲਕ ਸਰਕਾਰੀ ਆਦੇਸ਼ਾਂ ਦੀ ਉਲੰਘਣਾ ਕਰ ਰਹੇ ਹਨ ਅਤੇ ਗੈਰ-ਕਾਨੂੰਨੀ ਮਾਈਨਿੰਗ ਕਰ ਰਹੇ ਹਨ | ਇਹ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਦੀ ਕਾਰਜਸ਼ੈਲੀ 'ਤੇ ਵੀ ਸਵਾਲ ਖੜ੍ਹੇ ਕਰਦੀ ਹੈ | ਉਨ੍ਹਾਂ ਦੱਸਿਆ ਕਿ ਉਹ ਰਾਤ 9 ਵਜੇ ਦੇ ਕਰੀਬ ਆਪਣੇ ਬੱਚੇ ਦੀ ਦਵਾਈ ਲੈਣ ਲਈ ਸੁਜਾਨਪੁਰ ਜਾ ਰਹੇ ਸਨ, ਤਾਂ ਉਨ੍ਹਾਂ ਦੇਖਿਆ ਕਿ ਰਸਤੇ ਵਿਚ ਬਹੇੜੀ ਬਜ਼ੁਰਗ ਤੋਂ ਲੈ ਕੇ ਗੁਗਰਾਂ ਤੱਕ ਕਰੈਸ਼ਰ ਇੰਡਸਟਰੀ ਵਲੋਂ ਆ ਰਹੇ ਟਿੱਪਰਾਂ ਨੇ ਜਾਮ ਲਗਾ ਕੇ ਰੱਖਿਆ ਹੋਇਆ ਸੀ | ਜਿਸ ਕਾਰਨ ਉਨ੍ਹਾਂ ਨੂੰ ਅਤੇ ਉੱਥੋਂ ਲੰਘਣ ਵਾਲੇ ਸਥਾਨਿਕ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਹੋਈ | ਪਿਛਲੇ ਦਿਨੀਂ ਮਾਧੋਪੁਰ ਕਰੈਸ਼ਰ ਇੰਡਸਟਰੀ ਤੋਂ ਆ ਰਹੇ ਟਰੈਕਟਰ ਟਰਾਲੀ ਨਾਲ ਟਕਰਾਉਣ ਤੋਂ ਬਾਅਦ ਗੁਗਰਾਂ ਦੇ ਇਕ ਨੌਜਵਾਨ ਦੀ ਮੌਤ ਹੋ ਗਈ | ਇਸ ਤੋਂ ਬਾਅਦ ਪਠਾਨਕੋਟ ਦੇ ਐਸ.ਐਸ.ਪੀ. ਦਲਜਿੰਦਰ ਸਿੰਘ ਢਿੱਲੋਂ ਨੇ ਸਥਾਨਿਕ ਪਿੰਡ ਵਾਸੀਆਂ ਦੀ ਜਾਨ-ਮਾਲ ਦੀ ਰੱਖਿਆ ਲਈ ਗੁਗਰਾਂ ਨੇੜੇ ਬੈਰੀਕੇਡ ਲਗਾਏ ਅਤੇ ਸੜਕ ਨੂੰ ਰੋਕ ਦਿੱਤਾ ਸੀ | ਮਾਈਨਿੰਗ ਮਾਫ਼ੀਆ ਹੁਣ ਫਿਰ ਤੋਂ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ ਤੇ ਇਹ ਦੇਖਿਆ ਜਾ ਰਿਹਾ ਹੈ ਕਿ ਇਸ ਪਿੱਛੇ ਕੁਝ ਮਾਈਨਿੰਗ ਅਫ਼ਸਰਾਂ ਦੀ ਮਿਲੀਭੁਗਤ ਲੱਗਦੀ ਹੈ | ਜਿਸ ਨਾਲ ਰਾਤ ਦੇ ਸਮੇਂ ਨਾਜਾਇਜ਼ ਮਾਈਨਿੰਗ ਜ਼ੋਰਾਂ ਨਾਲ ਹੋ ਰਹੀ ਹੈ | ਜਿਸ 'ਤੇ ਜਲਦ ਕਾਬੂ ਪਾਇਆ ਜਾਣਾ ਚਾਹੀਦਾ ਹੈ | ਇਸ ਸੰਬੰਧੀ ਜਦੋਂ ਮਾਈਨਿੰਗ ਵਿਭਾਗ ਦੇ ਐਕਸੀਅਨ ਪ੍ਰੀਤਸਿਮਰ ਸੰਧੂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲਾ ਮੇਰੇ ਧਿਆਨ ਵਿਚ ਆ ਗਿਆ ਹੈ | ਇਸ ਸੰਬੰਧੀ ਜਲਦ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਪਾਣੀ ਦੇ ਸਰੋਤਾਂ ਨੰੂ ਪ੍ਰਦੂਸ਼ਣ ਤੋਂ ਬਚਾਉਣਾ ਸਮੇਂ ਦੀ ਲੋੜ- ਨਰੇਸ਼ ਨਿਰਗੁਣ ਅਗਲੀ ਖ਼ਬਰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਨਾਜੋਚੱਕ, ਚਸ਼ਮਾ ਸਮੇਤ ਤਿੰਨ ਸਕੂਲਾਂ ਦੇ ਨਵੇਂ ਭਵਨਾਂ ਦਾ ਉਦਘਾਟਨ
Ad Position 24