13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਕੰਪਿਊਟਰ ਵਿਭਾਗ ਵਲੋਂ ਵਿਦਾਇਗੀ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 22-04-2026
ਕਾਦੀਆਂ, 21 ਅਪ੍ਰੈਲ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਕੰਪਿਊਟਰ ਵਿਭਾਗ ਵਲੋਂ ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਇਕ ਵਿਦਾਇਗੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਐੱਮ.ਐੱਸ.ਸੀ. ਆਈ.ਟੀ. ਚੌਥਾ ਸਮੈਸਟਰ ਤੇ ਬੀ.ਸੀ.ਏ./ਬੀ.ਐੱਸ.ਸੀ. ਆਈ.ਟੀ. 6ਵਾਂ ਸਮੈਸਟਰ ਦੇ ਵਿਦਿਆਰਥੀਆਂ ਨੂੰ ਜੂਨੀਅਰ ਵਿਦਿਆਰਥੀਆਂ ਵਲੋਂ ਵਿਦਾਇਗੀ ਦਿੱਤੀ ਗਈ | ਇਸ ਮੌਕੇ ਜੂਨੀਅਰ ਵਿਦਿਆਰਥੀਆਂ ਵਲੋਂ ਆਪਣੇ ਸੀਨੀਅਰ ਦੇ ਸਨਮਾਨ ਵਿਚ ਵੱਖ-ਵੱਖ ਤਰ੍ਹਾਂ ਦੀਆਂ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ ਤੇ ਸਨਮਾਨ ਵਜੋਂ ਤੋਹਫ਼ੇ ਭੇਟ ਕੀਤੇ ਗਏ | ਸੀਨੀਅਰ ਵਿਦਿਆਰਥੀਆਂ ਵਲੋਂ ਕਾਲਜ ਵਿਚ ਬਿਤਾਏ ਸਮੇਂ ਨੂੰ ਸੁਨਹਿਰੀ ਯਾਦਾਂ ਦੇ ਰੂਪ ਵਿਚ ਪੇਸ਼ ਕੀਤਾ ਅਤੇ ਆਪਣੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ | ਵੱਖ-ਵੱਖ ਮਨੋਰੰਜਕ ਖੇਡਾਂ ਵੀ ਖੇਡੀਆਂ ਗਈਆਂ ਅਤੇ ਜਿੱਤਣ ਵਾਲੇ ਸੀਨੀਅਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਕੰਪਿਊਟਰ ਵਿਭਾਗ ਦੇ ਪ੍ਰੋ. ਸਤਵਿੰਦਰ ਸਿੰਘ ਅਤੇ ਪ੍ਰੋ. ਕੌਸ਼ਲ ਕੁਮਾਰ ਸਮੇਤ ਅਧਿਆਪਕਾਂ ਨੇ ਵਿਦਿਆਰਥੀ ਵਰਗ ਨੂੰ ਆਉਣ ਵਾਲੇ ਇਮਤਿਹਾਨਾਂ ਵਿਚ ਵੱਧ ਤੋਂ ਵੱਧ ਮਿਹਨਤ ਕਰ ਕੇ ਚੰਗੇ ਅੰਕ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਵਿਦਿਆਰਥੀਆਂ ਨੂੰ ਵੱਖ-ਵੱਖ ਖ਼ਿਤਾਬ ਦੇ ਕੇ ਸਨਮਾਨਿਤ ਵੀ ਕੀਤਾ ਗਿਆ, ਜਿਸ ਵਿਚ ਐੱਮ.ਐੱਸ.ਸੀ. ਆਈ.ਟੀ. ਦੀ ਵਿਦਿਆਰਥਣ ਗੁਰਸ਼ਰਨਬੀਰ ਕੌਰ ਨੂੰ ਮਿਸ ਫੇਅਰਵੈਲ, ਬੀ.ਸੀ.ਏ. ਕਲਾਸ ਵਿਚੋਂ ਸ਼ੀਤਲ ਨੂੰ ਮਿਸ ਫੇਅਰਵੈੱਲ ਅਤੇ ਦਿਲਪ੍ਰੀਤ ਸਿੰਘ ਨੂੰ ਮਿਸਟਰ ਫੇਅਰਵੈਲ ਚੁਣਿਆ ਗਿਆ | ਬੀ.ਐੱਸ.ਸੀ. ਆਈ.ਟੀ. ਵਿਚੋਂ ਕੋਮਲਪ੍ਰੀਤ ਕੌਰ ਨੂੰ ਮਿਸ ਫੇਅਰਵੈੱਲ ਤੇ ਗੁਰਕੀਰਤ ਸਿੰਘ ਨੂੰ ਮਿਸਟਰ ਫੇਅਰਵੈੱਲ ਦਾ ਖ਼ਿਤਾਬ ਦਿੱਤਾ ਗਿਆ | ਇਸ ਮੌਕੇ ਪ੍ਰੋ. ਰਾਕੇਸ਼ ਕੁਮਾਰ, ਪ੍ਰੋ. ਕੁਲਵਿੰਦਰ ਸਿੰਘ, ਭਾਟੀਆ, ਪ੍ਰੋ. ਹਰਜਿੰਦਰ ਸਿੰਘ, ਪ੍ਰੋ. ਰਮਨਦੀਪ ਕੌਰ, ਪ੍ਰੋ. ਪ੍ਰਭਪ੍ਰੀਤ ਕੌਰ, ਪ੍ਰੋ. ਪੂਜਾ ਪੁਰੀ, ਪ੍ਰੋ. ਸੁਖਦੀਪ ਕੌਰ, ਸਹਾਇਕ ਕੰਪਿਊਟਰ ਲੈੱਬ ਪਿੰਕੀ ਸਮੇਤ ਸਟਾਫ਼ ਮੈਂਬਰ ਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਰਾਕੇਸ਼ ਕੁੁਮਾਰ ਰਣੀਆਂ ਬਲਾਕ ਕਾਂਗਰਸ ਧਾਰੀਵਾਲ ਸ਼ਹਿਰੀ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਵਕੀਲਾਂ ਕੀਤਾ ਰੋਸ ਮਾਰਚ-ਦਿੱਤਾ ਮੰਗ ਪੱਤਰ
Ad Position 24