13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਐਡਵੋਕੇਟ ਰਾਕੇਸ਼ ਕੁੁਮਾਰ ਰਣੀਆਂ ਬਲਾਕ ਕਾਂਗਰਸ ਧਾਰੀਵਾਲ ਸ਼ਹਿਰੀ ਦੇ ਪ੍ਰਧਾਨ ਬਣੇ

Ad Position 21
No active advertisement
ਅਜੀਤ ਡੈਸਕ 22-04-2026
ਧਾਰੀਵਾਲ, 21 ਅਪ੍ਰੈਲ (ਸਵਰਨ ਸਿੰਘ)-ਪੰਜਾਬ ਵਿਧਾਨ ਸਭਾ ਵਿਰੋੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਯਤਨਾਂ ਸਦਕਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪ੍ਰਵਾਨਗੀ ਤੇ ਸੂਬਾ ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਵਲੋਂ ਜਾਰੀ ਕਾਂਗਰਸ ਪਾਰਟੀ ਦੀਆਂ ਨਵੀਆਂ ਨਿਯੁਕਤੀਆਂ ਵਿਚ ਬਲਾਕ ਕਾਂਗਸਰ ਧਾਰੀਵਾਲ ਸ਼ਹਿਰੀ ਦਾ ਐਡਵੋਕੇਟ ਰਾਕੇਸ਼ ਕੁਮਾਰ ਰਣੀਆਂ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਸ ਨਾਲ ਹਲਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਅੰਦਰ ਭਾਰੀ ਖੁਸ਼ੀ ਪਾਈ ਜਾ ਰਹੀ ਹੈ | ਇਸ ਨਿਯੁਕਤੀ ਉਪਰੰਤ ਐਡਵੋਕੇਟ ਰਾਕੇਸ਼ ਕੁਮਾਰ ਰਣੀਆਂ ਨੇ ਕਿਹਾ ਕਿ ਪਾਰਟੀ ਵਲੋਂ ਸੌਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾ ਕੇ ਪਾਰਟੀ ਦੀ ਮਜ਼ਬੂਤੀ ਲਈ ਰਾਤ-ਦਿਨ ਮਿਹਨਤ ਕਰਾਂਗਾ | ਉਨ੍ਹਾਂ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਅਤੇ ਵਿਰੋੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਸ਼ੁਕਰਾਨਾ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਪਾਰਾਟੀ ਅੰਦਰ ਸੇਵਾ ਕਰਨ ਦਾ ਇਕ ਹੋਰ ਵਧੀਆ ਮੌਕਾ ਪ੍ਰ੍ਰਦਾਨ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀਆਂ ਨੇ ਲਗਾਇਆ ਵੰਡਰਲੈਂਡ ਦਾ ਟੂਰ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਕੰਪਿਊਟਰ ਵਿਭਾਗ ਵਲੋਂ ਵਿਦਾਇਗੀ ਸਮਾਗਮ ਕਰਵਾਇਆ
Ad Position 24