ਘੁਮਾਣ, 21 ਅਪ੍ਰੈਲ (ਬੰਮਰਾਹ, ਬਾਵਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੁਆਰਾ ਚਲਾਈ ਜਾ ਰਹੀ ਸੰਸਥਾ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ (ਘੁਮਾਣ) ਦੇ ਵਿਦਿਆਰਥੀਆਂ ਨੇ ਕਾਲਜ ਪਿ੍ੰਸੀਪਲ ਡਾਕਟਰ ਵੀ.ਕੇ. ਸਿੰਘ ਦੀ ਰਹਿਨੁਮਾਈ ਹੇਠ ਅਤੇ ਕੋ-ਆਰਡੀਨੇਟਰ ਪ੍ਰੋਫੈਸਰ ਸੰਦੀਪ ਕੌਰ ਦੇ ਸਹਿਯੋਗ ਨਾਲ ਵੰਡਰਲੈਂਡ ਜਲੰਧਰ ਦਾ ਟੂਰ ਲਗਾਇਆ, ਜਿਸ ਵਿਚ ਵੱਖ-ਵੱਖ ਵਿਭਾਗਾਂ ਬੀ.ਏ, ਬੀ.ਸੀ.ਏ., ਬੀ ਕਾਮ., ਬੀ.ਐਸ.ਸੀ. ਦੇ ਆਖਰੀ ਸਾਲ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ | ਇਸ ਦੌਰੇ ਦੌਰਾਨ ਸਾਰੇ ਵਿਦਿਆਰਥੀਆਂ ਨੇ ਵੱਖ-ਵੱਖ ਰੋਮਾਂਚਿਕ ਰਾਈਡਾਂ, ਵਾਟਰ ਪਾਰਕ ਅਤੇ ਕਈ ਹੋਰ ਮਨੋਰੰਜਕ ਖੇਡਾਂ ਦਾ ਆਨੰਦ ਮਾਣਿਆ | ਇਸ ਟੂਰ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਦੀਆਂ ਅਕਾਦਮਿਕ ਗਤੀਵਿਧੀਆਂ ਤੋਂ ਬਾਹਰ ਨਿਕਲ ਕੇ ਨਵੀਂ ਊਰਜਾ ਤੇ ਤਾਜ਼ਗੀ ਪ੍ਰਦਾਨ ਕੀਤੀ | ਟੂਰ ਦੌਰਾਨ ਕਾਲਜ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਪੂਰੀ ਦੇਖਭਾਲ ਕੀਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ | ਕਾਲਜ ਪਿ੍ੰਸੀਪਲ ਨੇ ਕਿਹਾ ਕਿ ਸਿਖਿਆਤਮਕ ਅਤੇ ਮਨੋਰੰਜਕ ਟੂਰ ਵਿਦਿਆਰਥੀਆਂ ਦੇ ਆਤਮਿਕ ਵਿਸ਼ਵਾਸ ਤੇ ਸਮਾਜਿਕ ਗੁਣਾਂ ਨੂੰ ਨਿਖਾਰਦੇ ਹਨ | ਵਿਦਿਆਰਥੀਆਂ ਦੇ ਨਾਲ ਪ੍ਰੋਫ਼ੈਸਰ ਕਰਮਜੀਤ ਕੌਰ, ਪ੍ਰੋ. ਅਮਰਪ੍ਰੀਤ ਸਿੰਘ, ਪ੍ਰੋ. ਸ਼ਮਸ਼ੇਰ ਸਿੰਘ, ਪ੍ਰੋ. ਕਿਰਨਪ੍ਰੀਤ ਕੌਰ, ਪ੍ਰੋ. ਦਲਜੀਤ ਕੌਰ, ਡਾ. ਸੁਖਵਿੰਦਰ ਕੌਰ, ਪ੍ਰੋ. ਮੀਨਾਕਸ਼ੀ, ਪ੍ਰੋ. ਲਵਪ੍ਰੀਤ ਕੌਰ, ਪ੍ਰੋ. ਸੰਦੀਪ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਸਿਮਰਨ ਕੌਰ ਅਤੇ ਸਨੀ ਬਮੋਤਰਾ ਆਦਿ ਹਾਜ਼ਰ ਸਨ |