ਧਾਰੀਵਾਲ, 21 ਅਪ੍ਰੈਲ (ਸਵਰਨ ਸਿੰਘ)-ਮਾਤਾ ਸੁੰਦਰੀ ਕਾਲਜ ਫਾਰ ਵੂਮੈਨ ਦਿੱਲੀ ਵਿਖੇ ਭਾਈ ਅਵਤਾਰ ਸਿੰਘ ਰਾਗ ਦੀ 100 ਸਾਲਾ ਜਨਮ ਦਿਹਾੜ੍ਹਾ ਨੂੰ ਸਮਰਪਿਤ ਅੰਤਰਰਾਸ਼ਟਰੀ ਸੈਮੀਨਾਰ 'ਨਾਦ ਮਿਊਜ਼ਿਕ ਇੰਸਟੀਚਿਊਟ ਯੂ.ਐਸ.ਏ.' ਵਲੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਵਿਚ ਮਿਊਜ਼ਿਕ ਦੇ ਖੇਤਰ ਵਿਚ ਮੱਲ੍ਹਾਂ ਮਾਰਨ ਵਾਲੇ ਪ੍ਰੋ. ਹਰਭਜਨ ਸਿੰਘ ਧਾਰੀਵਾਲ ਨੇ ਵੀ ਭਾਗ ਲਿਆ ਅਤੇ ਆਪਣੇ ਤਜਰਬੇ ਤੇ ਵਿਚਾਰ ਪੇਸ਼ ਕੀਤੇ, ਜਿਸ 'ਤੇ ਪੰਬਧਕਾਂ ਵਲੋਂ ਪ੍ਰੋ. ਹਰਭਜਨ ਸਿੰਘ ਧਾਰੀਵਾਲ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਡਾ. ਗੁਰਸ਼ਰਨ ਕੌਰ ਐੱਚ.ਓ.ਡੀ. ਮਿਊਜ਼ਿਕ ਵਿਭਾਗ, ਜਗਦੀਪ ਸਿੰਘ ਕਾਹਲੋਂ ਜਨਰਲ ਸਕੱਤਰ ਦਿੱਲੀ ਗੁ. ਪ੍ਰਬੰਧਕ ਕਮੇਟੀ, ਜਸਪ੍ਰੀਤ ਸਿੰਘ ਚੇਅਰਮੈਨ, ਪ੍ਰੋ. ਡਾ. ਹਰਪ੍ਰੀਤ ਕੌਰ, ਡਾ. ਤਜਿੰਦਰਪਾਲ ਸਿੰਘ, ਦਿੱਲੀ ਯੂਨੀਵਰਸਿਟੀ ਤੋਂ ਡਾ. ਰਵੇਲ ਸਿੰਘ, ਭਾਈ ਕੁਲਤਾਰ ਸਿੰਘ, ਭਾਈ ਸਵਰਨ ਸਿੰਘ ਅਤੇ ਭਾਈ ਬਲਦੀਪ ਸਿੰਘ ਆਦਿ ਵੀ ਹਾਜ਼ਰ ਸਨ |