13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

4 ਮਹੀਨਿਆਂ ਤੋਂ ਤਨਖਾਹਾਂ ਨੂੰ ਤਰਸ ਰਹੇ ਪੰਜਾਬ ਦੇ ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰ

Ad Position 21
No active advertisement
ਅਜੀਤ ਡੈਸਕ 22-04-2026
ਬਟਾਲਾ, 21 ਅਪ੍ਰੈਲ (ਸਤਿੰਦਰ ਸਿੰਘ)-ਪੰਜਾਬ ਦੇ ਸਰਕਾਰੀ ਕਾਲਜਾਂ ਵਿਚ ਪਿਛਲੇ ਲੰਮੇ ਸਮੇਂ ਤੋਂ ਪੱਕੀਆਂ ਅਸਾਮੀਆਂ 'ਤੇ ਕੰਮ ਕਰਦੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਨੂੰ ਪਿਛਲੇ 4 ਮਹੀਨਿਆਂ ਤੋਂ ਨਹੀਂ ਮਿਲੀਆਂ ਤਨਖ਼ਾਹਾਂ, ਜਿਸ ਕਾਰਨ ਉਨ੍ਹਾਂ ਵਿਚ ਉਚੇਰੀ ਸਿੱਖਿਆ ਵਿਭਾਗ ਅਤੇ ਵਿੱਤ ਵਿਭਾਗ ਵਿਰੁੱਧ ਗੁੱਸੇ ਦੀ ਭਾਵਨਾ ਹੈ | ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਤਨਖਾਹਾਂ ਪਹਿਲਾਂ ਹੀ ਬੁਹਤ ਘੱਟ ਹਨ ਅਤੇ ਉਹ ਤਨਖ਼ਾਹਾਂ ਵੀ 3-4 ਮਹੀਨਿਆਂ ਤੋਂ ਬਾਅਦ ਮਿਲਦੀ ਹੈ, ਜਿਸ ਕਾਰਨ ਸਾਡੇ ਲਈ ਇਸ ਮਹਿੰਗਾਈ ਦੇ ਜ਼ਮਾਨੇ ਵਿਚ ਆਪਣਾ ਤੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਬਹੁਤ ਮੁਸ਼ਕਿਲ ਹੋਇਆ ਪਇਆ ਹੈ | ਵਿੱਤ ਵਿਭਾਗ ਨੇ ਸਮੇਂ-ਸਮੇਂ 'ਤੇ ਵੱਖ-ਵੱਖ ਵਿਭਾਗਾਂ ਨੂੰ ਪੱਤਰ ਜਾਰੀ ਕਰ ਕੇ ਮੁਲਾਜ਼ਮਾਂ ਦੀਆਂ ਤਨਖਾਹਾਂ ਸਮੇਂ ਸਿਰ ਪਾਉਣ ਦੀ ਹਦਾਇਤਾਂ ਜਾਰੀ ਕੀਤੀਆਂ ਹਨ, ਪਰ ਬਾਵਜੂਦ ਇਸ ਦੇ ਉਚੇਰੀ ਸਿੱਖਿਆ ਵਿਭਾਗ ਪੰਜਾਬ ਦੇ ਸਿਰ 'ਤੇ ਇਨ੍ਹਾਂ ਪੱਤਰਾਂ ਨਾਲ ਕੋਈ ਜੂੰ ਨਹੀਂ ਸਰਕ ਰਹੀ, ਜਿਸ ਨਾਲ ਪੰਜਾਬ ਸਰਕਾਰ ਦੇ ਅਕਸ਼ ਨੂੰ ਵੀ ਸੱਟ ਵੱਜਦੀ ਹੈ ਅਤੇ ਇਸ ਕਾਰਨ ਅਧਿਆਪਕਾਂ ਵਿਚ ਰੋਸ ਹੈ | ਇਸ ਮੌਕੇ ਪੰਜਾਬ ਦੇ ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਨੇ ਮੰਗ ਕੀਤੀ ਕਿ ਸਾਡੀਆਂ ਤਨਖ਼ਾਹਾਂ ਜਲਦੀ ਤੋਂ ਜਲਦੀ ਅਤੇ ਮਹੀਨੇ ਦੇ ਮਹੀਨੇ ਜਾਰੀ ਕੀਤੀਆਂ ਜਾਣ | ਅਜਿਹਾ ਨਾ ਹੋਣ ਦੀ ਸੁਰਤ ਵਿਚ ਮਜ਼ਬੂਰਨ ਸਾਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪਵੇਗਾ, ਜਿਸ ਦੀ ਨਿਰੋਲ ਜ਼ਿੰਮੇਵਾਰੀ ਉਚੇਰੀ ਸਿੱਖਿਆ ਵਿਭਾਗ ਪੰਜਾਬ ਅਤੇ ਪੰਜਾਬ ਸਰਕਾਰ ਦੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਅਕਸ਼ੇ ਤਿ੍ਤਿਆ ਮੌਕੇ ਮਹਿਲਾ ਉੱਤਥਾਨ ਮੰਡਲ ਤੇ ਬਾਪੂ ਜੀ ਆਸ਼ਰਮ ਦੁਆਰਾ ਭੰਡਾਰਾ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਜਥੇਬੰਦਕ ਢਾਂਚੇ ਦਾ ਐਲਾਨ
Ad Position 24