07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਨਗਰ ਨਿਗਮ ਚੋਣਾਂ 'ਚ ਸਰਕਾਰੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰੇਗਾ ਅਕਾਲੀ ਦਲ : ਨਰੇਸ਼ ਮਹਾਜਨ

Ad Position 21
No active advertisement
ਅਜੀਤ ਡੈਸਕ 23-04-2026
ਬਟਾਲਾ, 22 ਅਪ੍ਰੈਲ (ਸਤਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਬਟਾਲਾ ਦੇ ਇੰਚਾਰਜ ਨਰੇਸ਼ ਮਹਾਜਨ ਨੇ ਬਟਾਲਾ ਨਗਰ ਨਿਗਮ ਦੀਆਂ ਚੋਣਾਂ ਦੇ ਮੱਦੇਨਜ਼ਰ ਸਰਗਰਮੀਆਂ ਨੂੰ ਤੇਜ਼ ਕਰਦਿਆਂ ਮੀਟਿੰਗਾਂ ਦਾ ਸਿਲਸਿਲਾ ਵਧਾ ਦਿੱਤਾ ਹੈ, ਜਿਸ ਤਹਿਤ ਪਾਰਟੀ ਦੇ ਆਗੂਆਂ ਦੀ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਸਤਿਕਰਤਾਰੀਆਂ ਵਿਖੇ ਹੋਈ | ਇਸ ਮੌਕੇ ਬਟਾਲਾ ਦੇ ਵੱਖ-ਵੱਖ ਵਾਰਡਾਂ ਤੋਂ ਸਾਬਕਾ ਕੌਂਸਲਰ ਅਤੇ ਪਾਰਟੀ ਦੇ ਨੁਮਾਇੰਦੇ ਹਾਜ਼ਰ ਹੋਏ ਜਿਨਾਂ ਨੂੰ ਸੰਬੋਧਨ ਕਰਦਿਆਂ ਮਹਾਜਨ ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਵਲੋਂ ਕਾਰਪੋਰੇਸ਼ਨ ਦੇ ਵਾਰਡਾਂ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਜਿਸ ਤੋਂ ਲਗਦਾ ਹੈ ਕਿ ਪ੍ਰਸ਼ਾਸਨ ਇਨ੍ਹਾਂ ਚੋਣਾਂ ਦੌਰਾਨ ਵਿਰੋਧੀ ਪਾਰਟੀਆਂ ਨਾਲ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕਰੇਗਾ | ਉਨ੍ਹਾਂ ਕਿਹਾ ਕਿ ਅਜੇ ਤਾਂ ਚੋਣਾਂ ਸ਼ੁਰੂ ਵੀ ਨਹੀਂ ਹੋਈਆਂ ਹਨ ਤਾਂ ਪ੍ਰਸ਼ਾਸਨ ਵਲੋਂ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ, ਪਰ ਉਹ ਕਿਸੇ ਵੀ ਕੀਮਤ 'ਤੇ ਪ੍ਰਸ਼ਾਸਨ ਦੀਆਂ ਧੱਕੇਸ਼ਾਹੀਆਂ ਤੇ ਅਜਿਹੀਆਂ ਚਾਲਾਂ ਨੂੰ ਉਹ ਸਫਲ ਨਹੀਂ ਹੋਣ ਦੇਣਗੇ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਸਾਰੇ ਵਿਰੋਧੀਆਂ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰ ਕੇ ਵਾਰਡਬੰਦੀ ਸਬੰਧੀ ਸਪੱਸ਼ਟ ਜਾਣਕਾਰੀ ਦੇਵੇ | ਉਨ੍ਹਾਂ ਕਿਹਾ ਕਿ ਸਰਕਾਰੀ ਧੱਕੇਸ਼ਾਹੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਜਿਸ ਤਰ੍ਹਾਂ ਦਾ ਰੱਵਈਆ ਸਰਕਾਰ ਤੇ ਪ੍ਰਸ਼ਾਸਨ ਵਲੋਂ ਅਪਣਾਇਆ ਜਾਵੇਗਾ, ਉਸ ਤੋਂ ਵੱਧ ਕਰੜਾ ਜਵਾਬ ਸ਼੍ਰੋਮਣੀ ਅਕਾਲੀ ਦਲ ਦੇਵੇਗਾ | ਇਸ ਮੌਕੇ ਸੀਨੀਅਰ ਆਗੂ ਬਲਵਿੰਦਰ ਸਿੰਘ ਚੱਠਾ, ਭੁਪਿੰਦਰ ਸਿੰਘ ਲਾਡੀ, ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਕਮੇਟੀ, ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ, ਕੁਲਵੰਤ ਸਿੰਘ, ਮਾਸਟਰ ਸਤਪਾਲ, ਰੌਬੀ ਵਾਲੀਆ, ਸ਼ਮਸ਼ੇਰ ਸਿੰਘ ਚੀਮਾ, ਕਸ਼ਮੀਰ ਸਿੰਘ, ਪ੍ਰਦੀਪ ਸ਼ਰਮਾ, ਸੁਖਦੇਵ ਮਹਾਜਨ, ਸੁਰਿੰਦਰ ਕਾਂਸਰਾ, ਸੁਰੇਸ਼ ਮਹਾਜਨ, ਰਾਜਨ ਬਹਿਲ, ਰਾਜਪਾਲ ਅਗਰਵਾਲ, ਸਹਿਜਪਾਲ ਸਿੰਘ ਗੋਰਾਇਆ, ਪਲਵਿੰਦਰ ਸਿੰਘ, ਰਾਜ ਕੁਮਾਰ, ਗੁਰਪ੍ਰਤਾਪ ਸਿੰਘ, ਪੁਨੀਤ ਮਹਾਜਨ, ਪਲਵਿੰਦਰ ਕਾਹਲੋਂ, ਕਰਨਦੀਪ ਸਿੰਘ ਸੋਹਲ, ਵਿਜੇ ਕੁਮਾਰ ਅਤੇ ਬੰਟੀ ਤਲਵਾੜ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀਵਰੇਜ ਵਿਛਾਉਣ 'ਚ ਬੇਨਿਯਮੀਆਂ ਦੀ ਸ਼ਿਕਾਇਤ ਮਗਰੋਂ ਵਿਜੀਲੈਂਸ ਟੀਮ ਜਾਂਚ ਕਰਨ ਪੁੱਜੀ ਅਗਲੀ ਖ਼ਬਰ ਅਦਾਲਤ ਵਲੋਂ ਭਗੌੜਾ ਕਰਾਰ ਮੁਲਜ਼ਮ ਨੰੂ ਗਿ੍ਫ਼ਤਾਰ ਕਰਨ ਲਈ ਸਰਪੰਚ ਵਲੋਂ ਐੱਸ.ਐੱਸ.ਪੀ. ਨੰੂ ਸ਼ਿਕਾਇਤ
Ad Position 24