07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਅਫ਼ੀਮ ਅਤੇ ਕਾਰ ਸਮੇਤ ਇਕ ਨੌਜਵਾਨ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 23-04-2026
ਬਟਾਲਾ, 22 ਅਪ੍ਰੈਲ (ਰਾਕੇਸ਼ ਰੇਖੀ)- ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਅਫ਼ੀਮ ਅਤੇ ਕਾਰ ਸਮੇਤ ਗਿ੍ਫ਼ਤਾਰ ਕਰ ਲਿਆ | ਥਾਣਾ ਸਦਰ ਦੇ ਏ.ਐੱਸ.ਆਈ. ਅਨੰਦ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸੀ, ਜਦੋਂ ਪੁਲਿਸ ਨੈਸ਼ਨਲ ਹਾਈਵੇ ਦੇ ਨੇੜੇ ਪਿੰਡ ਧੀਰ ਦੇ ਮੋੜ ਪੁੱਜੀ ਤਾਂ ਸੂਚਨਾ ਮਿਲਣ 'ਤੇ ਪੁਲਿਸ ਨੇ ਨਾਕਾਬੰਦੀ ਕਰ ਕੇ ਵਾਹਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ | ਇਸ ਦੌਰਾਨ ਨਾਕੇ 'ਤੇ ਆਈ ਇਕ ਸਵਿਫਟ ਕਾਰ ਨੂੰ ਰੋਕ ਕੇ ਜਦੋਂ ਉਸ ਦੇ ਚਾਲਕ ਦੀ ਤਲਾਸ਼ੀ ਲਈ ਗਈ ਤਾਂ ਉਸ ਤੋਂ 82 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ | ਦੋਸ਼ੀ ਦੀ ਪਹਿਚਾਣ ਸਚਿਨਪ੍ਰੀਤ ਸਿੰਘ ਉਰਫ਼ ਸਚਿਨ ਪੁੱਤਰ ਚੰਨਣ ਸਿੰਘ ਵਾਸੀ ਰਾਏਚੱਕ ਦੇ ਤੌਰ 'ਤੇ ਕੀਤੀ ਗਈ | ਪੁਲਿਸ ਨੇ ਉਸ ਦੀ ਸਵਿਫ਼ਟ ਕਾਰ ਵੀ ਜਬਤ ਕਰ ਲਈ | ਪੁਲਿਸ ਨੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ ਦੇ ਦਿਹਾਤੀ ਖੇਤਰ ਅੰਦਰ ਨਾਜਾਇਜ਼ ਮਾਈਨਿੰਗ ਜ਼ੋਰਾਂ 'ਤੇ ਅਗਲੀ ਖ਼ਬਰ ਸੀਵਰੇਜ ਵਿਛਾਉਣ 'ਚ ਬੇਨਿਯਮੀਆਂ ਦੀ ਸ਼ਿਕਾਇਤ ਮਗਰੋਂ ਵਿਜੀਲੈਂਸ ਟੀਮ ਜਾਂਚ ਕਰਨ ਪੁੱਜੀ
Ad Position 24