07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਗੁਰਦਾਸਪੁਰ ਦੇ ਦਿਹਾਤੀ ਖੇਤਰ ਅੰਦਰ ਨਾਜਾਇਜ਼ ਮਾਈਨਿੰਗ ਜ਼ੋਰਾਂ 'ਤੇ

Ad Position 21
No active advertisement
ਅਜੀਤ ਡੈਸਕ 23-04-2026
ਗੁਰਦਾਸਪੁਰ, 22 ਅਪ੍ਰੈਲ (ਅਸ਼ੋਕ ਸ਼ਰਮਾ)- ਗੁਰਦਾਸਪੁਰ ਦੇ ਦਿਹਾਤੀ ਖੇਤਰ ਅੰਦਰ ਨਜਾਇਜ਼ ਮਾਈਨਿੰਗ ਦਾ ਗੋਰਖ ਧੰਦਾ ਜ਼ੋਰਾਂ 'ਤੇ ਚੱਲ ਰਿਹਾ ਹੈ ਜਿਸ ਨਾਲ ਪੰਜਾਬ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਲੱਗ ਰਿਹਾ ਹੈ ਪਰ ਮਾਈਨਿੰਗ ਵਿਭਾਗ ਗੁਰਦਾਸਪੁਰ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ ਅਤੇ ਪੁਲਿਸ ਪ੍ਰਸ਼ਾਸਨ ਵੀ ਖ਼ਾਮੌਸ਼ ਨਜ਼ਰ ਆ ਰਿਹਾ ਹੈ | ਇਸ ਸੰਬੰਧੀ ਇਲਾਕੇ ਦੇ ਸਮਾਜ ਸੇਵੀ ਲੋਕਾਂ ਤੇ ਕੁਝ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਕੁਝ ਸਰਮਾਏਦਾਰ ਨਜਾਇਜ਼ ਰੂਪ ਵਿਚ ਕਾਲੋਨੀ ਕੱਟ ਕੇ ਉਸ ਦੀ ਆੜ ਹੇਠ ਲੱਖਾਂ ਦੀ ਦਿਨ-ਰਾਤ ਮਾਈਨਿੰਗ ਕਰਵਾ ਰਹੇ ਹਨ ਅਤੇ ਇਹ ਧੰਦਾ ਖ਼ਾਸ ਕਰਕੇ ਪਿੰਡ ਜਵਾਲਾਪੁਰ ਦੀ ਹਜ਼ਾਰਾਂ ਏਕੜ ਜ਼ਮੀਨ, ਨਵਾਂ ਪਿੰਡ ਬਹਾਦਰ ਤੇ ਮੰਡ ਦਰਿਆ ਬਿਆਸ 'ਚ ਚੱਲ ਰਹੀ ਹੈ | ਉਨ੍ਹਾਂ ਦੱਸਿਆ ਕਿ ਜਿਹੜਾ ਵਿਅਕਤੀ ਇਨ੍ਹਾਂ ਦਾ ਵਿਰੋਧ ਕਰਦਾ ਹੈ, ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਧਮਕੀਆਂ ਦੇ ਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾ ਦਿੱਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਇਹ ਮਾਈਨਿੰਗ ਹੁਣ ਘਟਣ ਦੀ ਬਜਾਏ ਦਿਨ-ਪ੍ਰਤੀ-ਦਿਨ ਵਧਦੀ ਜਾ ਰਹੀ ਹੈ | ਇਸ ਕਾਰਜ ਵਿਚ ਕਈ ਸਿਆਸੀ ਆਗੂਆਂ ਦਾ ਹੱਥ ਦੱਸਿਆ ਜਾ ਰਿਹਾ ਹੈ ਜਿਸ ਕਰਕੇ ਪੁਲਿਸ ਵੀ ਬੇਵੱਸ ਨਜ਼ਰ ਆ ਰਹੀ ਹੈ | ਉਨ੍ਹਾਂ ਦੱਸਿਆ ਕਿ ਮਾਈਨਿੰਗ ਨੂੰ ਰੋਕਣ ਲਈ ਮਾਈਨਿੰਗ ਵਿਭਾਗ ਨੂੰ ਲਿਖਤੀ ਤੌਰ 'ਤੇ ਸ਼ਿਕਾਇਤਾਂ ਵੀ ਕੀਤੀਆਂ ਹਨ ਪਰ ਅਧਿਕਾਰੀ ਮਾਈਨਿੰਗ ਵਾਲੀਆਂ ਥਾਵਾਂ 'ਤੇ ਜਾਣ ਤੋਂ ਵੀ ਗੁਰੇਜ਼ ਕਰਦੇ ਹਨ ਜਿਸ ਦੇ ਚੱਲਦਿਆਂ ਰਾਤ ਵੇਲੇ ਵੀ ਇਹ ਧੰਦਾ ਜ਼ੋਰਾਂ 'ਤੇ ਚੱਲ ਰਿਹਾ ਹੈ ਤੇ ਜੇ.ਸੀ.ਬੀ. ਮਸ਼ੀਨਾਂ ਲਗਾ ਕੇ ਮਿੱਟੀ, ਰੇਤਾ ਤੇ ਬੱਜਰੀ ਦੀਆਂ ਭਰੀਆਂ ਟਿੱਪਰਾਂ ਨਿਕਲਦੀਆਂ ਹਨ | ਜਦੋਂ ਕਿ ਨਜਾਇਜ਼ ਮਾਈਨਿੰਗ ਨੰੂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਕੋਈ ਵੀ ਅਸਰ ਦਿਖਾਈ ਨਹੀਂ ਦੇ ਰਿਹਾ | ਮਾਈਨਿੰਗ ਕਾਰਨ ਨੀਵੀਆਂ ਥਾਵਾਂ 'ਤੇ ਵੱਡੇ ਵੱਡੇ ਟੋਟੇ ਪੈ ਜਾਂਦੇ ਹਨ ਤੇ ਜਦੋਂ ਕਦੇ ਦਰਿਆਵਾਂ ਵਿਚ ਅਚਾਨਕ ਪਾਣੀ ਆ ਜਾਂਦਾ ਹੈ ਤਾਂ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ | ਜ਼ਿਕਰਯੋਗ ਹੈ ਕਿ ਮਾਈਨਿੰਗ ਵਿਭਾਗ ਵਲੋਂ ਸਿਰਫ਼ ਸੜਕਾਂ ਕੰਢੇ ਚੱਲ ਰਹੀਆ ਟਿੱਪਰਾਂ ਦੀ ਚੈਕਿੰਗ ਕਰਕੇ ਖ਼ਾਨਾਪੂਰਤੀ ਕਰ ਦਿੱਤੀ ਜਾਂਦੀ ਹੈ ਪਰ ਅਸਲ ਮਾਈਨਿੰਗ ਕਰਨ ਵਾਲਿਆਂ ਵੱਲ ਕੋਈ ਵੀ ਧਿਆਨ ਨਹੀਂ ਦਿੰਦਾ | ਉਨ੍ਹਾਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਪਾਸੋਂ ਮੰਗ ਕੀਤੀ ਕਿ ਦਰਿਆ ਬਿਆਸ ਦੇ ਮੰਡ ਅਤੇ ਜਵਾਲਾਪੁਰ ਪਿੰਡ ਵਿਚ ਹੋ ਰਹੀ ਨਜਾਇਜ਼ ਮਾਈਨਿੰਗ ਨੂੰ ਬੰਦ ਕਰਵਾਉਣ ਲਈ ਐਕਸੀਅਨ ਮਾਈਨਿੰਗ ਨੂੰ ਨਿਰਦੇਸ਼ ਜਾਰੀ ਕੀਤੇ ਜਾਣ |
Ad Position 22
No active advertisement
ਪਿਛਲੀ ਖ਼ਬਰ ਪਿੰਡ ਨੰਗਲ 'ਚ ਢਾਈ ਕਿੱਲੇ ਕਣਕ ਸੜ ਕੇ ਸੁਆਹ ਅਗਲੀ ਖ਼ਬਰ ਅਫ਼ੀਮ ਅਤੇ ਕਾਰ ਸਮੇਤ ਇਕ ਨੌਜਵਾਨ ਗਿ੍ਫ਼ਤਾਰ
Ad Position 24