07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਕੈਬਨਿਟ ਮੰਤਰੀ ਕਟਾਰੂਚੱਕ ਨੇ ਗੁਰਦਾਸਪੁਰ ਦਾਣਾ ਮੰਡੀ 'ਚ ਕਣਕ ਦੇੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 23-04-2026
ਗੁਰਦਾਸਪੁਰ, 22 ਅਪ੍ਰੈਲ (ਅਸ਼ੋਕ ਸ਼ਰਮਾ)-ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਅੱਜ ਗੁਰਦਾਸਪੁਰ ਦਾਣਾ ਮੰਡੀ ਵਿਖੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਹਲਕਾ ਇੰਚਾਰਜ ਦੀਨਾਨਗਰ ਸ਼ਮਸ਼ੇਰ ਸਿੰਘ, ਐੱਸ.ਡੀ.ਐਮ. ਰਵਿੰਦਰ ਸਿੰਘ, ਚੇਅਰਮੈਨ ਭਾਰਤ ਭੂਸ਼ਣ ਸ਼ਰਮਾ ਤੇ ਰਜਨੀਸ਼ ਕੌਰ ਡਿਪਟੀ ਡਾਇਰੈਕਟਰ ਖੁਰਾਕ ਅਤੇ ਸਪਲਾਈ ਵਿਭਾਗ ਮੌਜੂਦ ਸਨ | ਇਸ ਮੌਕੇ 'ਅਜੀਤ' ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੰਜਾਬ ਸਰਕਾਰ ਵਲੋਂ ਕਣਕ ਦਾ ਇਕ-ਇਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਹੁਣ ਤੱਕ 61 ਰੱਖ ਮੀਟਰਿਕ ਟਨ ਫ਼ਸਲ ਮੰਡੀਆਂ 'ਚ ਪਹੁੰਚੀ ਹੈ, ਜਿਸ ਵਿਚੋਂ 57 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਅਤੇ 7109 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਰਿਕਾਰਡ 12 ਲੱਖ ਮੀਟਰਿਕ ਟਨ ਫ਼ਸਲ ਮੰਡੀਆਂ 'ਚ ਪਹੁੰਚੀ ਸੀ | ਉਨ੍ਹਾਂ ਕਿਹਾ ਕਿ ਕਣਕ ਦੀ ਆਮਦ ਵਿਚ ਤੇਜ਼ੀ ਆਈ ਹੈ ਅਤੇ ਪੰਜਾਬ ਭਰ ਦੀਆਂ ਮੰਡੀਆਂ 'ਚ ਰੋਜ਼ਾਨਾ ਵੱਡੀ ਤਾਦਾਦ 'ਚ ਫ਼ਸਲ ਪਹੁੰਚ ਰਹੀ ਹੈ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਹਨ | ਉਨ੍ਹਾਂ ਕਿਹਾ ਕਿ ਇਸ ਸੀਜ਼ਨ ਵਿਚ ਸੂਬੇ ਦਾ 122 ਲੱਖ ਮੀਟਰਿਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਹੈ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਜਦੋਂ ਕਿ ਮੰਡੀਆਂ ਵਿਚ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ | ਉਨ੍ਹਾਂ ਲਿਫ਼ਟਿੰਗ, ਸਾਫ-ਸਫਾਈ ਤੇ ਕਿਸਾਨਾਂ ਲਈ ਪੀਣ ਵਾਲੇ ਪਾਣੀ, ਛਾਂ ਆਦਿ ਦੇ ਪ੍ਰਬੰਧਾਂ ਦੀ ਜਾਂਚ ਵੀ ਕੀਤੀ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਆਉਣ ਵਾਲੇ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਅੰਦਰ 1 ਲੱਖ 69 ਹਜ਼ਾਰ 195 ਮੀਟਰਿਕ ਟਨ ਫ਼ਸਲ ਦੀ ਖ਼ਰੀਦ 21 ਅਪ੍ਰੈਲ ਤੱਕ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 267 ਕਰੋੜ 60 ਲੱਖ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਇਸ ਮੌਕੇ ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਅਮਨਜੋਤ ਸਿੰਘ ਡੀ.ਐਫ.ਐੱਸ.ਸੀ, ਜਸਵਿੰਦਰ ਸਿੰਘ ਜ਼ਿਲ੍ਹਾ ਮੰਡੀ ਅਫ਼ਸਰ , ਵਿਜੇ ਕੁਮਾਰ ਡੀ.ਡੀ.ਐਮ, ਗਗਨ ਮਹਾਜਨ, ਵਪਾਰ ਮੰਡਲ ਦੇ ਪ੍ਰਧਾਨ ਅਸ਼ਵਨੀ ਮਹਾਜਨ, ਹਿਤੇਸ਼ ਮਹਾਜਨ, ਕਿਸਾਨ, ਮਜ਼ਦੂਰ ਤੇ ਆੜ੍ਹਤੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਛੀਨਾ ਦੇ ਵਿਦਿਆਰਥੀਆਂ ਨੇ ਪੀ.ਐੱਸ.ਟੀ.ਈ.ਟੀ. ਪ੍ਰੀਖਿਆ 'ਚ ਮਾਰੀ ਬਾਜ਼ੀ ਅਗਲੀ ਖ਼ਬਰ ਪਿੰਡ ਨੰਗਲ 'ਚ ਢਾਈ ਕਿੱਲੇ ਕਣਕ ਸੜ ਕੇ ਸੁਆਹ
Ad Position 24