07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਛੀਨਾ ਦੇ ਵਿਦਿਆਰਥੀਆਂ ਨੇ ਪੀ.ਐੱਸ.ਟੀ.ਈ.ਟੀ. ਪ੍ਰੀਖਿਆ 'ਚ ਮਾਰੀ ਬਾਜ਼ੀ

Ad Position 21
No active advertisement
ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਛੀਨਾ ਦੇ ਪੀ.ਐੱਸ.ਟੀ.ਈ.ਟੀ. ਪਾਸ ਕਰਨ ਵਾਲੇ ਵਿਦਿਆਰਥੀ <br/> 23-04-2026
ਬਟਾਲਾ, 22 ਅਪ੍ਰੈਲ (ਸਤਿੰਦਰ ਸਿੰਘ)- ਬੀਤੇ ਦਿਨੀਂ ਐੱਸ.ਸੀ.ਈ.ਆਰ.ਟੀ. ਵਲੋਂ ਪੀ.ਐੱਸ.ਟੀ.ਈ.ਟੀ. ਦੇ ਨਤੀਜੇ ਐਲਾਨੇ ਗਏ, ਜਿਸ ਵਿਚ ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਛੀਨਾ ਦੇ ਵਿਦਿਆਰਥੀਆਂ ਵਲੋਂ ਇਹ ਟੈਸਟ ਪਾਸ ਕਰ ਕੇ ਕਾਲਜ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਗਿਆ | ਇਸ ਖੁਸ਼ੀ ਦੇ ਮੌਕੇ 'ਤੇ ਸ: ਬਲਜੀਤ ਸਿੰਘ ਛੀਨਾ ਨੇ ਸਮੂਹ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਮਿਹਨਤੀ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਹੋਣਹਾਰ ਵਿਦਿਆਰਥੀਆਂ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੇ ਸਹੀ ਮਾਰਗ ਦਰਸ਼ਨ ਦਾ ਨਤੀਜਾ ਹੈ | ਚੇਅਰਮੈਨ ਸ: ਛੀਨਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਣ ਵਾਲੀਆਂ ਵਿਸ਼ਾ ਪ੍ਰੀਖਿਆਵਾਂ ਲਈ ਵੀ ਉਤਸ਼ਾਹਿਤ ਕੀਤਾ | ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਵਿਦਿਆਰਥੀ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰ ਕੇ ਸਰਕਾਰੀ ਨੌਕਰੀਆਂ ਪ੍ਰਾਪਤ ਕਰਨਗੇ ਅਤੇ ਇਕ ਵਧੀਆ ਤੇ ਆਦਰਸ਼ ਅਧਿਆਪਕ ਬਣ ਕੇ ਸਮਾਜ ਦੀ ਸੇਵਾ ਕਰਨਗੇ | ਉਨ੍ਹਾਂ ਦੱਸਿਆ ਕਿ ਬੀ.ਐੱਡ. ਸੈਸ਼ਨ 2026-27 ਲਈ ਕਾਲਜ ਵਿਚ ਪ੍ਰੀ-ਰਜਿਸਟ੍ਰੇਸ਼ਨ ਚੱਲ ਰਹੀ ਹੈ, ਕਾਲਜ ਵਲੋਂ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਵਿਦਿਆਰਥੀਆਂ ਦੀ ਹਰ ਪੱਖ ਤੋਂ ਮਦਦ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਆਪਣੀ ਪੜ੍ਹਾਈ ਨੂੰ ਪੂਰਾ ਕਰਨ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ |
Ad Position 22
No active advertisement
ਪਿਛਲੀ ਖ਼ਬਰ ਟ੍ਰੈਫਿਕ ਪੁਲਿਸ ਵਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਕੈਬਨਿਟ ਮੰਤਰੀ ਕਟਾਰੂਚੱਕ ਨੇ ਗੁਰਦਾਸਪੁਰ ਦਾਣਾ ਮੰਡੀ 'ਚ ਕਣਕ ਦੇੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
Ad Position 24