07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਟ੍ਰੈਫਿਕ ਪੁਲਿਸ ਵਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ

Ad Position 21
No active advertisement
ਅਜੀਤ ਡੈਸਕ 23-04-2026
ਗੁਰਦਾਸਪੁਰ, 22 ਅਪ੍ਰੈਲ (ਚੱਕਰਾਜਾ)- ਅੱਜ ਟ੍ਰੈਫਿਕ ਪੁਲਿਸ ਵਲੋਂ ਸੇਫ਼ ਸਕੂਲ ਵਾਹਨ ਪਾਲਿਸੀ ਤੇ ਰੋਡ ਸੇਫ਼ਟੀ ਤਹਿਤ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਚੈਕਿੰਗ ਦੌਰਾਨ ਟਰੈਫ਼ਿਕ ਪੁਲਿਸ ਵਲੋਂ ਅਧੂਰੇ ਕਾਗ਼ਜ਼ਾਤ ਵਾਲੀਆਂ ਗੱਡੀਆਂ ਦੇ ਚਲਾਨ ਕੀਤੇ ਗਏ ਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ | ਟ੍ਰੈਫਿਕ ਇੰਚਾਰਜ ਸਤਨਾਮ ਸਿੰਘ ਨੇ ਦੱਸਿਆ ਕਿ ਸਕੂਲਾਂ ਨੰੂ ਹਾਈਕੋਰਟ ਦੀਆਂ ਹਦਾਇਤਾਂ 'ਤੇ ਅਮਲ ਕਰਨ ਦੀ ਹਦਾਇਤ ਕੀਤੀ ਗਈ ਹੈ ਅਤੇ ਬੱਚਿਆਂ ਦੀ ਸੁਰੱਖਿਆ ਲਈ ਦੱਸਿਆ ਗਿਆ ਹੈ | ਟਰੈਫ਼ਿਕ ਪੁਲਿਸ ਵਲੋਂ ਬੱਚਿਆਂ ਨੰੂ ਹੈਲਪ ਲਾਈਨ ਨੰਬਰ 112, 1033, 1930 ਬਾਰੇ ਵੀ ਜਾਗਰੂਕ ਕੀਤਾ ਗਿਆ | ਇਸ ਮੌਕੇ ਟ੍ਰੈਫਿਕ ਇੰਚਾਰਜ ਸਤਨਾਮ ਸਿੰਘ, ਏ.ਐਸ.ਆਈ. ਅਮਨਦੀਪ ਸਿੰਘ, ਬਾਲ ਵਿਕਾਸ ਅਫ਼ਸਰ ਸੁਨੀਲ ਜੋਸ਼ੀ ਤੇ ਹਰਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੇ-2 ਟੀ.ਐਮ.ਟੀ. ਹੈਕਸਾਗੋਨਲ ਸਰਿਆ: ਗੁਣਵੱਤਾ, ਭਰੋਸੇਯੋਗਤਾ ਤੇ ਨਵੀਨਤਾ ਦਾ ਪ੍ਰਤੀਕ : ਪ੍ਰਦੀਪ ਗਰਗ <br/> ਅਗਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਛੀਨਾ ਦੇ ਵਿਦਿਆਰਥੀਆਂ ਨੇ ਪੀ.ਐੱਸ.ਟੀ.ਈ.ਟੀ. ਪ੍ਰੀਖਿਆ 'ਚ ਮਾਰੀ ਬਾਜ਼ੀ
Ad Position 24