07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 23-04-2026
ਗੁਰਦਾਸਪੁਰ, 22 ਅਪ੍ਰੈਲ (ਚੱਕਰਾਜਾ)- ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਵਿਖੇ ਵਿਸ਼ਵ ਧਰਤੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਪ੍ਰਾਰਥਨਾ ਸਭਾ ਨਾਲ ਹੋਈ | ਇਸ ਮੌਕੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਵਾਤਾਵਰਨ ਸੁਰੱਖਿਆ ਨਾਲ ਸਬੰਧਿਤ ਗਤੀਵਿਧੀਆਂ, ਧਰਤੀ ਦੀ ਸੰਭਾਲ ਬਾਰੇ ਭਾਸ਼ਣ, ਕਵਿਤਾਵਾਂ, ਨਾਟਕ, ਨਾਚ ਗਾਣਾ ਪੇਸ਼ ਕਰਕੇ ਸਭ ਨੂੰ ਪ੍ਰੇਰਿਤ ਕੀਤਾ | ਵਿਦਿਆਰਥੀਆਂ ਨੇ ਆਪਣੇ ਸੰਦੇਸ਼ਾਂ ਰਾਹੀਂ ਦੱਸਿਆ ਕਿ ਧਰਤੀ ਨੂੰ ਪ੍ਰਦੂਸ਼ਣ ਤੋਂ ਬਚਾਉਣਾ ਹਰ ਇਕ ਮਨੁੱਖ ਦੀ ਜ਼ਿੰਮੇਵਾਰੀ ਹੈ | ਜਮਾਤ ਪੰਜਵੀਂ ਦੇ ਵਿਦਿਆਰਥੀਆਂ ਨੇ ਕੋਰੀਓਗ੍ਰਾਫੀ, ਭਾਸ਼ਣ, ਨਾਟਕ ਰਾਹੀਂ ਇਸ ਦਿਨ ਦੀ ਵਿਸ਼ੇਸ਼ਤਾ ਨੂੰ ਪੇਸ਼ ਕੀਤਾ | ਇਸ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਰੁੱਖ ਲਗਾਏ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ਦਾ ਸੰਕਲਪ ਲਿਆ | ਨਾਲ ਹੀ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਪਾਣੀ ਬਚਾਉਣ ਲਈ ਜਾਗਰੂਕ ਕੀਤਾ ਗਿਆ | ਸਕੂਲ ਦੇ ਚੇਅਰਪਰਸਨ ਦਲਜੀਤ ਕੌਰ ਤੇ ਸਕੂਲ ਦੇ ਐਮ.ਡੀ ਜੈਦੀਪ ਸਿੰਘ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਵਿਚ ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ | ਪਿ੍ੰਸੀਪਲ ਜਤਿੰਦਰ ਸ਼ਰਮਾ ਨੇ ਕਿਹਾ ਕਿ ਵਿਸ਼ਵ ਧਰਤੀ ਦਿਵਸ ਸਾਨੂੰ ਇਹ ਯਾਦ ਦਿਵਾਉਂਦਾ ਹੈ ਕਿ ਅਸੀਂ ਕੁਦਰਤ ਨਾਲ ਜੁੜੇ ਰਹੀਏ ਤੇ ਇਸ ਦੀ ਰੱਖਿਆ ਲਈ ਸੰਕਲਪਬੱਧ ਹੋਈਏ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿਚ ਬਿਜਲੀ ਦੀ ਬੱਚਤ, ਸਾਫ਼-ਸੁਥਰਾ ਵਾਤਾਵਰਨ ਤੇ ਹਰਿਆਲੀ ਵਧਾਉਣ ਆਦਿ ਲਈ ਪ੍ਰੇਰਿਤ ਕੀਤਾ | ਅੰਤ ਵਿਚ ਵਿਦਿਆਰਥੀਆ ਨੇ ਇਕ ਇਕ ਬੂਟਾ ਲਗਾਉਣ ਅਤੇ ਉਸ ਦੀ ਦੇਖਭਾਲ ਕਰਨ ਦਾ ਪ੍ਰਣ ਲਿਆ |
Ad Position 22
No active advertisement
ਪਿਛਲੀ ਖ਼ਬਰ ਕ੍ਰਿਸਟਲ ਯੂਰੋ ਕਿਡਸ ਸਕੂਲ ਵਿਖੇ ਧਰਤੀ ਦਿਵਸ ਮਨਾਇਆ ਅਗਲੀ ਖ਼ਬਰ ਗੈਸ ਸਿਲੰਡਰ ਤੋਂ ਹੋਏ ਝਗੜੇ 'ਚ ਮਾਂ-ਪੁੱਤ 'ਤੇ ਮਾਮਲਾ ਦਰਜ
Ad Position 24