ਬਟਾਲਾ, 22 ਅਪ੍ਰੈਲ (ਸਤਿੰਦਰ ਸਿੰਘ)- ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਮੁਰੀਦਕੇ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਦੀ ਪਤਨੀ ਗੁਰਪ੍ਰੀਤ ਕੌਰ ਪੰਨੂੰ, ਹਲਕਾ ਕੋਆਰਡੀਨੇਟਰ ਦਵਿੰਦਰ ਕੌਰ, ਮਨਦੀਪ ਕੌਰ ਪੰਨੂੰ ਅਤੇ ਸਰਪੰਚ ਅੰਮਿ੍ਤਪਾਲ ਕੌਰ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਨੇ ਬੀਤੇ 4 ਸਾਲਾਂ ਦੌਰਾਨ ਮਾਨ ਸਰਕਾਰ ਨੇ ਪੰਜਾਬ ਦੇ ਵਿਕਾਸ ਨੂੰ ਦਿੱਤੀ ਨਵੀਂ ਤਰੱਕੀ ਦੀ ਰਫ਼ਤਾਰ ਤੇ ਲੋਕਾਂ ਦੀ ਭਲਾਈ ਲਈ ਚਲਾਈਆਂ ਸਹੂਲਤਾਂ ਬਾਰੇ ਇਲਾਕਾ ਵਾਸੀਆਂ ਨੂੰ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਰੁਜ਼ਗਾਰ, ਮੁਫ਼ਤ ਬਿਜਲੀ, ਸਿਹਤ ਸੁਰੱਖਿਆ, ਮੁਫ਼ਤ ਇਲਾਜ, ਸਿੱਖਿਆ 'ਚ ਸੁਧਾਰ, ਖੇਡ ਸੱਭਿਆਚਾਰ ਦਾ ਪਸਾਰ ਮਾਨ ਸਰਕਾਰ ਦੇ ਪੰਜਾਬ ਪ੍ਰਤੀ ਸਮਰਪਣ ਦੀ ਗਵਾਹੀ ਭਰਦੇ ਹਨ | ਇਸ ਮੌਕੇ ਰਣਜੀਤ ਕੌਰ, ਕਰਮਜੀਤ ਕੌਰ, ਹਰਜੀਤ ਕੌਰ, ਗੁਰਪ੍ਰੀਤ ਕੌਰ, ਸਰਬਜੀਤ ਕੌਰ, ਸਿਮਰਜੀਤ ਕੌਰ, ਸਰਨਜੀਤ ਕੌਰ, ਕੁਲਵਿੰਦਰ ਕੌਰ, ਹਰਪ੍ਰੀਤ ਕੌਰ, ਹਰਜੀਤ ਕੌਰ, ਹਰਜਿੰਦਰ ਕੌਰ, ਅਮਨਦੀਪ ਕੌਰ, ਬਲਜੀਤ ਕੌਰ, ਅਮਨਦੀਪ ਕੌਰ, ਮਨਦੀਪ ਕੌਰ, ਪ੍ਰਭਦੀਪ ਕੌਰ, ਮਹਿੰਦਰ ਕੌਰ, ਜਸਪਿੰਦਰ ਕੌਰ, ਪਰਮਜੀਤ ਕੌਰ, ਗੁਰਮੀਤ ਕੌਰ ਆਦਿ ਹਾਜ਼ਰ ਰਹੇ |