06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਪਿੰਡ ਫੱਤੂ ਬਰਕਤ ਦੇ ਕਈ ਪਰਿਵਾਰ 'ਆਪ' 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 23-04-2026
ਬਟਾਲਾ, 22 ਅਪ੍ਰੈਲ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਕਾਦੀਆਂ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ, ਜਦੋਂ ਹਲਕੇ ਦੇ ਪਿੰਡ ਫੱਤੂ ਬਰਕਤ ਦੇ ਕਈ ਪਰਿਵਾਰਾਂ ਨੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਪ 'ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ | ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਇਨ੍ਹਾਂ ਪਰਿਵਾਰਾਂ ਨੂੰ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਸਨਮਾਨਿਤ ਕਰਦਿਆਂ ਆਪ 'ਚ ਬਣਦਾ ਮਾਣ-ਸਤਿਕਾਰ ਦੇਣ ਦਾ ਵਾਅਦਾ ਕੀਤਾ | ਇਸ ਮੌਕੇ ਸ: ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਸੂਬੇ ਦੇ ਹਿੱਤ ਵਿਚ ਲਏ ਜਾ ਰਹੇ ਫੈਸਲਿਆਂ ਕਾਰਨ ਲੋਕ ਦੂਸਰੀਆਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਰਹੇ ਹਨ ਤੇ ਉਹ 2027 ਵਿਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ | ਇਸ ਮੌਕੇ ਮਨਬੀਰ ਸਿੰਘ, ਪਰਮਜੀਤ ਸਿੰਘ, ਸੋਹਣ ਸਿੰਘ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ, ਸੰਜੀਵ ਸ਼ਰਮਾ, ਗੁਰਨਾਮ ਸਿੰਘ, ਨਰਿੰਦਰ ਸਿੰਘ, ਕੀਮਤੀ ਲਾਲ, ਬਲਬੀਰ ਸਿੰਘ, ਗੁਰਨਾਮ ਸਿੰਘ ਆਦਿ ਪਰਿਵਾਰਾਂ ਸਮੇਤ ਆਮ ਅਦਮੀ ਪਾਰਟੀ ਵਿਚ ਸ਼ਾਮਲ ਹੋਏ |
Ad Position 22
No active advertisement
ਪਿਛਲੀ ਖ਼ਬਰ ਨਜਾਇਜ਼ ਸ਼ਰਾਬ ਸਮੇਤ ਮਹਿਲਾ ਗਿ੍ਫ਼ਤਾਰ ਅਗਲੀ ਖ਼ਬਰ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24