06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਵਿਧਾਇਕ ਸ਼ੈਰੀ ਕਲਸੀ ਨੇ ਪਿੰਡਾਂ 'ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

Ad Position 21
No active advertisement
ਅਜੀਤ ਡੈਸਕ 23-04-2026
ਬਟਾਲਾ, 22 ਅਪ੍ਰੈਲ (ਸਤਿੰਦਰ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਤੇ ਆਰਥਿਕ ਪੱਖੋਂ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ | ਕਿਸਾਨੀ ਕਿੱਤੇ ਨੂੰ ਆਰਥਿਕ ਪੱਖੋਂ ਹੋਰ ਮਜ਼ਬੂਤ ਕਰਨ ਲਈ ਖੇਤਾਂ ਤੱਕ ਪਾਣੀ ਪਹੁੰਚਾਉਂਦਿਆਂ ਪੰਜਾਬ ਸਰਕਾਰ ਨੇ ਸ਼ਲਾਘਾਯੋਗ ਕਾਰਜ ਸਿਰਜੇ ਹਨ ਜਿਸ ਨਾਲ ਕਿਸਾਨ ਵੀਰਾਂ ਦਾ ਖੇੇਤੀ ਦਾ ਪੱਧਰ ਹੋਰ ਉੱਚਾ ਹੋਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਮਸਾਣੀਆਂ, ਮਨੋਹਰਪੁਰ, ਵਡਾਲਾ ਗ੍ਰੰਥੀਆਂ, ਪੁਰਾਣਾ ਪਿੰਡ ਦੇ ਰਜਬਾਹੇ, ਬਟਾਲਾ ਤੇ ਸੰਦਲਪੁਰ ਮਾਈਨਰ ਦੀ ਕੰਕਰੀਟ ਲਾਈਨਿੰਗ ਅਤੇ ਨਹਿਰੀ ਖਾਲ ਨੂੰ ਪੱਕੇ ਕਰਨ ਦਾ ਨੀਂਹ ਪੱਥਰ ਪਿੰਡ ਵਾਸੀਆਂ ਦੀ ਮੌਜੂਦਗੀ 'ਚ ਰੱਖਿਆ | ਵਿਧਾਇਕ ਸ਼ੈਰੀ ਕਲਸੀ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਜੋ ਪਹਿਲਾਂ ਕਦੇ ਨਹੀਂ ਹੋਇਆ, ਉਹ ਮੌਜੂਦਾ ਪੰਜਾਬ ਸਰਕਾਰ ਨੇ ਹਲਕਾ ਵਾਸੀਆਂ ਲਈ ਕੀਤਾ | ਉਨ੍ਹਾਂ ਕਿਹਾ ਕਿ ਸੰਦਲਪੁਰ ਮਾਈਨਰ ਦੀ ਕੰਕਰੀਟ ਲਾਈਨਿੰਗ ਦਾ ਕੰਮ ਕੀਤਾ ਜਾਵੇਗਾ ਜਿਸ ਨਾਲ ਪਿੰਡਾਂ ਦੀ ਜ਼ਮੀਨ ਨੂੰ ਪਾਣੀ ਮਿਲੇਗਾ ਜਿਸ ਨਾਲ ਕਿਸਾਨ ਵੀਰਾਂ ਨੂੰ ਨਹਿਰੀ ਪਾਣੀ ਦੀ ਕਮੀ ਨਹੀਂ ਰਹੇਗੀ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਲੋਕਾਂ ਦੀ ਭਲਾਈ ਲਈ ਉਹ ਪਹਿਲੇ ਦਿਨ ਤੋਂ ਕੰਮ ਕਰ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਬੇਬੇ ਨਾਨਕੀ ਸਿਲਾਈ-ਕਢਾਈ ਸੈਂਟਰ ਦੀਆਂ ਬੱਚੀਆਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਅਗਲੀ ਖ਼ਬਰ ਐੱਸ.ਐੱਲ. ਬਾਵਾ ਕਾਲਜ ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ
Ad Position 24