06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਦਾਲਮ, ਨੰਗਲ, ਰਾਏਚੱਕ, ਉਗਰੇਵਾਲ ਤੇ ਚੈਨੇਵਾਲ ਪਿੰਡਾਂ ਦੀ ਬਿਜਲੀ ਸਪਲਾਈ ਲਈ ਨਵਾਂ ਫੀਡਰ ਸ਼ੁਰੂ

Ad Position 21
No active advertisement
ਅਜੀਤ ਡੈਸਕ 23-04-2026
ਕੋਟਲੀ ਸੂਰਤ ਮੱਲ੍ਹੀ, 22 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)- ਗਰਮੀ ਦੇ ਸੀਜਨ ਦੌਰਾਨ ਖਪਤਕਾਰਾਂ ਨੂੰ ਸੁਚਾਰੂ ਢੰਗ ਨਾਲ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਸਬ-ਡਵੀਜ਼ਨ ਕੋਟਲੀ ਸੂਰਤ ਮੱਲ੍ਹੀ ਦੇ ਅਧਿਕਾਰੀਆਂ ਵਲੋਂ 220 ਕੇ.ਵੀ. ਸਬ ਸਟੇਸ਼ਨ ਕੋਟਲੀ ਸੂਰਤ ਮੱਲ੍ਹੀ ਤੋਂ ਪੰਜ ਪਿੰਡਾਂ ਰਾਏਚੱਕ, ਦਾਲਮ, ਚੈਨੇਵਾਲ, ਉਗਰੇਵਾਲ ਤੇ ਨੰਗਲ ਦੀ ਬਿਜਲੀ ਸਪਲਾਈ ਲਈ ਨਵਾਂ 24 ਘੰਟੇ ਫੀਡਰ ਸ਼ੁਰੂ ਹੋਣ ਕਰ ਕੇ ਖਪਤਕਾਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਇਨ੍ਹਾਂ ਪਿੰਡਾਂ ਦੇ ਸਰਪੰਚਾਂ-ਪੰਚਾਂ ਤੇ ਮੁਹਤਬਰ ਵਿਅਕਤੀਆਂ ਨੇ ਸਬੰਧਤ ਜੂਨੀਅਰ ਇੰਜੀਨੀਅਰ ਬਿਕਰਮ ਸਿੰਘ ਕੋਟਲੀ ਵਲੋਂ ਕਰਵਾਏ ਗਏ ਕੰਮ ਦੀ ਸ਼ਲਾਘਾ ਕਰਦਿਆਂ ਮਹਿਕਮੇ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੇ ਦੱ ਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਮਹਿਕਮੇ ਵਲੋਂ ਇਨ੍ਹਾਂ ਪਿੰਡਾਂ ਦੇ ਖਪਤਕਾਰਾਂ ਨੂੰ ਸੁਚਾਰੂ ਢੰਗ ਨਾਲ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਨਵਾਂ ਫੀਡਰ ਸ਼ੁਰੂ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ 24 ਘੰਟੇ ਨਵਾਂ ਫੀਡਰ ਸ਼ੁਰੂ ਹੋਣ ਨਾਲ ਕਈ ਪਿੰਡਾਂ ਦੇ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੇਗੀ ਤੇ ਸਪਲਾਈ 'ਚ ਵੱਡਾ ਸੁਧਾਰ ਹੋਵੇਗਾ | ਇਸ ਮੌਕੇ ਜਸਬੀਰ ਕੌਰ ਸਰਪੰਚ ਦਾਲਮ, ਕਸ਼ਮੀਰ ਕੌਰ ਸਰਪੰਚ ਨੰਗਲ, ਹੀਰਾ ਸਿੰਘ ਉਗਰੇਵਾਲ, ਜਸਵੰਤ ਸਿੰਘ ਦਾਲਮ, ਜਸਪਾਲ ਸਿੰਘ ਪੰਚ ਦਾਲਮ, ਰਘਬੀਰ ਸਿੰਘ ਸਾਬਕਾ ਸਰਪੰਚ, ਬਾਬਾ ਸੋਹਣ ਸਿੰਘ, ਅਮਰਪ੍ਰੀਤ ਸਿੰਘ, ਮਨਜੀਤ ਸਿੰਘ, ਬੀਰ ਸਿੰਘ, ਸਰਪੰਚ ਬਲਬੀਰ ਸਿੰਘ ਰਾਏਚੱਕ, ਖਲਵਿੰਦਰ ਸਿੰਘ ਚੈਨੇਵਾਲ, ਬਲਕਾਰ ਸਿੰਘ ਚੈਨੇਵਾਲ, ਕੁਲਵੰਤ ਸਿੰਘ ਰਾਏਚੱਕ, ਸਰਪੰਚ ਅਮਰਜੀਤ ਸਿੰਘ ਸਮੇਤ ਉਕਤ ਪਿੰਡਾਂ ਦੇ ਮੁਹਤਬਰ ਵਿਅਕਤੀਆਂ ਨੇ ਪਾਵਰਕਾਮ ਦੇ ਅਧਿਕਾਰੀਆਂ ਦੀ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਤੇ ਡਰੱਗ ਮਨੀ ਸਮੇਤ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਹੈਰੋਇਨ ਤੇ ਡਰੱਗ ਮਨੀ ਸਮੇਤ ਦੋ ਵਿਅਕਤੀ ਕਾਬੂ
Ad Position 24