06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਉਡਾਨ ਐਜੂਕੇਸ਼ਨ ਸੁਸਾਇਟੀ ਵਲੋਂ ਸਨਮਾਨ ਸਮਾਗਮ <br/>

Ad Position 21
No active advertisement
ਅਜੀਤ ਡੈਸਕ 23-04-2026
ਪਠਾਨਕੋਟ, 22 ਅਪ੍ਰੈਲ (ਸੰਧੂ)- ਉਡਾਨ ਐਜੂਕੇਸ਼ਨ ਸੁਸਾਇਟੀ ਵਲੋਂ ਸੁਸਾਇਟੀ ਦੇ ਪ੍ਰਧਾਨ ਸ਼ਾਮ ਚੱਢਾ ਦੀ ਅਗਵਾਈ ਵਿਚ ਇਕ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਸੁਸਾਇਟੀ ਵਲੋਂ ਗੋਦ ਲਏ ਗਈ ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਮਹਾ ਵਿਦਿਆਲਿਆ ਦੀ ਵਿਦਿਆਰਥਣ ਦਿ੍ਸ਼ਟੀ ਜਿਸ ਨੇ ਬੀ. ਕਾਮ ਸਮੈਸਟਰ ਦੋ ਦੀ ਪ੍ਰੀਖਿਆ ਵਿਚ ਯੂਨੀਵਰਸਿਟੀ ਵਿਚ ਦੂਜਾ ਤੇ ਜ਼ਿਲ੍ਹਾ ਪਠਾਨਕੋਟ 'ਚ ਪਹਿਲਾ ਸਥਾਨ ਪ੍ਰਾਪਤ ਕਰਨ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸੁਸਾਇਟੀ ਦੇ ਮੁੱਖ ਸਰਪ੍ਰਸਤ ਗੁਰਦੀਪ ਸਿੰਘ ਅਰੋੜਾ ਵਲੋਂ ਵਿਦਿਆਰਥਣ ਦਿ੍ਸ਼ਟੀ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ | ਪ੍ਰਧਾਨ ਸ਼ਾਮ ਚੱਡਾ ਨੇ ਦੱਸਿਆ ਕਿ ਸਭਾ ਨੇ ਜਿਨ੍ਹਾਂ ਪੰਜ ਹੋਣਹਾਰ ਵਿਦਿਆਰਥੀਆਂ ਨੂੰ ਗੋਦ ਲਿਆ ਹੈ | ਉਹ ਸਾਰੇ ਵਿਦਿਆਰਥੀ ਮੈਰਿਟ ਸੂਚੀ ਵਿਚ ਆ ਰਹੇ ਹਨ ਤੇ ਸੰਸਥਾ ਵਲੋਂ ਪਿਛਲੇ ਚਾਰ ਸਾਲਾਂ ਤੋਂ ਹੁਣ ਤੱਕ 600 ਤੋਂ ਵੱਧ ਹੋਣਹਾਰ ਤੇ ਲੋੜਵੰਦ ਵਿਦਿਆਰਥੀਆਂ ਨੂੰ ਪੰਜ-ਪੰਜ ਹਜ਼ਾਰ ਰੁਪਏ ਦਈ ਵਜ਼ੀਫ਼ਾ ਰਾਸ਼ੀ ਭੇਟ ਕੀਤੀ ਜਾ ਚੁੱਕੀ ਹੈ |

Ad Position 22
No active advertisement
ਪਿਛਲੀ ਖ਼ਬਰ ਰਣਜੀਤ ਸਾਗਰ ਡੈਮ ਤੋਂ 15 ਦਿਨਾਂ ਬਾਅਦ ਬਿਜਲੀ ਉਤਪਾਦਨ ਫਿਰ ਸ਼ੁਰੂ ਅਗਲੀ ਖ਼ਬਰ ਕੈਲੀਡੋਨਿਅਨ ਇੰਟਰਨੈਸ਼ਨਲ ਸਕੂਲ ਵਿਚ 'ਸਟੈਮ ਰੇਜ਼ਿੰਗ ਇੰਡੀਆ' ਈਵੈਂਟ ਕਰਵਾਇਆ
Ad Position 24