ਪਠਾਨਕੋਟ, 22 ਅਪ੍ਰੈਲ (ਸੰਧੂ)- ਆਰ.ਆਰ.ਐਮ.ਕੇ. ਆਰੀਆ ਮਹਿਲਾ ਮਹਾਂਵਿਦਿਆਲੇ ਦੀ ਐਨ.ਸੀ.ਸੀ. ਯੂਨਿਟ ਵਲੋਂ ਪਿ੍ੰਸੀਪਲ ਡਾ: ਗੁਰਮੀਤ ਕੌਰ ਦੀ ਅਗਵਾਈ ਵਿਚ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ | ਇਸ ਮੌਕੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਕੈਡੇਟਸ ਨੇ ਦੇਸ਼-ਭਗਤੀ ਤੇ ਰਾਸ਼ਟਰੀ ਏਕਤਾ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ | ਇਸ ਦੇ ਨਾਲ ਹੀ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਰਾਹੀਂ ਵਿਦਿਆਰਥੀਆਂ ਨੇ ਰਚਨਾਤਮਿਕ ਢੰਗ ਨਾਲ ਸ਼ਹੀਦਾਂ ਨੂੰ ਯਾਦ ਕੀਤਾ | ਕਾਲਜ ਵਲੋਂ ਆਸ-ਪਾਸ ਦੇ ਇਲਾਕਿਆਂ ਵਿਚ ਜਾਗਰੂਕਤਾ ਰੈਲੀ ਵੀ ਕੱਢੀ ਗਈ | ਪਿ੍ੰਸੀਪਲ ਡਾ: ਗੁਰਮੀਤ ਕੌਰ ਨੇ ਕਿਹਾ ਕਿ ਸੈਨਿਕਾਂ ਦੇ ਬਲੀਦਾਨ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ | ਸੀ.ਟੀ.ਓ. ਡਾ: ਸ਼ਵੇਤਾ ਠਾਕੁਰ ਨੇ ਵਿਦਿਆਰਥੀਆਂ ਨੂੰ ਅੱਤਵਾਦ ਦੇ ਵਿਰੁੱਧ ਆਪਣੇ ਸੰਕਲਪ ਨੂੰ ਮਜ਼ਬੂਤ ਕਰਨ ਤੇ ਇਕ ਸੁਰੱਖਿਅਤ ਤੇ ਮਜ਼ਬੂਤ ਭਾਰਤ ਦੀ ਨਿਰਮਾਣ ਵੱਲ ਕੰਮ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕਾਜਲ ਸ਼ਰਮਾ, ਸ਼ਿਵਾਲਿਕਾ, ਕਾਜਲ ਅਤੇ ਨੇਹਾ ਰਾਣਾ ਵੀ ਹਾਜ਼ਰ ਸਨ |