06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਐਸ.ਐਮ.ਡੀ.ਆਰ.ਐਸ.ਡੀ. ਕਾਲਜ ਦੇ ਡਿਪਲੋਮਾ ਇਨ ਲਾਇਬ੍ਰੇਰੀ ਸਾਇੰਸ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 23-04-2026
ਪਠਾਨਕੋਟ, 22 ਅਪ੍ਰੈਲ (ਸੰਧੂ)- ਐਸ.ਐਮ.ਡੀ.ਆਰ.ਐਸ.ਡੀ. ਕਾਲਜ ਵਿਚ ਡਿਪਲੋਮਾ ਇਨ ਲਾਇਬ੍ਰੇਰੀ ਸਾਇੰਸ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਹਿਣ 'ਤੇ ਕਾਲਜ ਦੇ ਪਿ੍ੰਸੀਪਲ ਜੀ.ਐਸ. ਰਾਠੌਰ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕ ਵਰਗ ਨੂੰ ਵਧਾਈ ਦਿੱਤੀ | ਪਿ੍ੰਸੀਪਲ ਰਾਠੌਰ ਨੇ ਦੱਸਿਆ ਕਿ ਸੰਜਨਾ ਤੇ ਹਰਵਿੰਦਰ ਕੌਰ ਨੇ 7.20 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਸਨੇਹਾ ਕੁਮਾਰੀ, ਜੀਵਨ ਜੋਤੀ ਤੇ ਦੀਪਾਲੀ ਨੇ 7 ਸੀ.ਜੀ.ਪੀ.ਏ. ਨਾਲ ਦੂਜਾ ਸਥਾਨ ਪ੍ਰਾਪਤ ਕੀਤਾ | ਕਵਿਤਾ ਵਰਮਾ ਤੇ ਪਾਰੁਲ ਨੇ 6.80 ਸੀ.ਜੀ.ਪੀ.ਏ. ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਡਾਇਰੈਕਟਰ ਜੇ.ਸੀ. ਕਟੋਚ ਤੇ ਪਿ੍ੰਸੀਪਲ ਜੀ.ਐਸ. ਰਾਠੌਰ ਵਲੋਂ ਸਫਲ ਰਹੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਪ੍ਰੋਫੈਸਰ ਜੇ.ਸੀ. ਕਟੋਚ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਕੇ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ | ਕਾਲਜ ਦੇ ਆਜੀਵਨ ਪ੍ਰਧਾਨ ਚੌਧਰੀ ਰਾਜੇਸ਼ਵਰ ਸਿੰਘ ਨੇ ਵੀ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ 'ਤੇ ਖ਼ੁਸ਼ੀ ਪ੍ਰਗਟ ਕੀਤੀ | ਸਮਾਗਮ ਦੌਰਾਨ ਪ੍ਰੋਫੈਸਰ ਮੀਨਾਕਸ਼ੀ ਅਤੇ ਗਰੀਮਾ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਮੀਟਿੰਗ, ਰਸ਼ਪਾਲ ਸਿੰਘ ਮਿਆਣੀ ਨੂੰ ਦੁਬਾਰਾ ਸਰਕਲ ਪ੍ਰਧਾਨ ਥਾਪਿਆ ਅਗਲੀ ਖ਼ਬਰ 29 ਮਈ ਨੂੰ ਜਲੰਧਰ ਵਿਖੇ ਵਿਸ਼ਾਲ ਤੇ ਇਤਿਹਾਸਿਕ ਰੈਲੀ ਹੋਵੇਗੀ-ਕਾਮਰੇਡ ਸੇਖੋਂ
Ad Position 24