06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਸੜਕ ਕਿਨਾਰੇ ਰੇਹੜੀਆਂ 'ਤੇ ਨਿਗਮ ਦਾ ਸ਼ਿਕੰਜਾ

Ad Position 21
No active advertisement
ਅਜੀਤ ਡੈਸਕ 23-04-2026
ਪਠਾਨਕੋਟ, 22 ਅਪ੍ਰੈਲ (ਸੰਧੂ)-ਸ਼ਹਿਰ ਵਿਚ ਵੱਧ ਰਹੀ ਅਵਿਵਸਥਾ ਅਤੇ ਟ੍ਰੈਫਿਕ ਜਾਮ ਨੂੰ ਦੇਖਦਿਆਂ ਨਗਰ ਨਿਗਮ ਨੇ ਸਖ਼ਤ ਰੁੱਖ ਅਪਣਾਉਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਗੁਰਦਾਸਪੁਰ ਰੋਡ 'ਤੇ ਸੈਨਿਕ ਮੰਦਰ ਦੇ ਸਾਹਮਣੇ ਸੜਕ ਕਿਨਾਰੇ ਰੇਹੜੀਆਂ ਲਗਾਉਣ ਵਾਲਿਆਂ ਖ਼ਿਲਾਫ਼ ਮੁਹਿੰਮ ਚਲਾਈ ਗਈ | ਨਿਗਮ ਪ੍ਰਸ਼ਾਸਨ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਇੱਥੇ ਵੱਡੀ ਗਿਣਤੀ ਵਿੱਚ ਰੇਹੜੀ ਚਾਲਕਾਂ ਵੱਲੋਂ ਸੜਕ 'ਤੇ ਕਬਜ਼ਾ ਕੀਤਾ ਜਾ ਰਿਹਾ ਹੈ | ਇਸ ਕਾਰਨ ਲੋਕਾਂ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਤੇ ਜਾਮ ਦੀ ਸਥਿਤੀ ਬਣ ਰਹੀ ਹੈ, ਜਿਸ ਨਾਲ ਹਾਦਸਿਆਂ ਦਾ ਖ਼ਤਰਾ ਵੀ ਵੱਧ ਰਿਹਾ ਹੈ | ਨਿਗਮ ਦੀ ਰੈਂਟ ਬਰਾਂਚ ਦੇ ਇੰਸਪੈਕਟਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮੁਹਿੰਮ ਦੇ ਪਹਿਲੇ ਦਿਨ ਕਿਸੇ ਦਾ ਚਾਲਾਨ ਨਹੀਂ ਕੱਟਿਆ ਗਿਆ | ਸਾਰੇ ਰੇਹੜੀ ਚਾਲਕਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਹੈ ਕਿ ਜੇ ਦੁਬਾਰਾ ਸੜਕ ਕਿਨਾਰੇ ਰੇਹੜੀ ਲਗਾਈ ਗਈ ਤਾਂ ਭਾਰੀ ਜੁਰਮਾਨਾ ਲਗਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਚਾਲਾਨ ਕੱਟੇ ਜਾਣਗੇ ਅਤੇ ਜੁਰਮਾਨਾ ਨਾ ਭਰਨ ਦੀ ਸਥਿਤੀ 'ਚ ਮਾਮਲਾ ਅਦਾਲਤ ਤੱਕ ਵੀ ਪਹੁੰਚਾਇਆ ਜਾਵੇਗਾ | ਨਿਗਮ ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਸ਼ਹਿਰ ਵਿੱਚ ਟ੍ਰੈਫਿਕ ਪ੍ਰਬੰਧ ਸੁਚਾਰੂ ਬਣਾਈ ਰੱਖਣ ਲਈ ਸਹਿਯੋਗ ਦੇਣ |
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਕ੍ਰਾਂਤੀ ਤਹਿਤ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੱਖ-ਵੱਖ ਸਕੂਲਾਂ 'ਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਦੌੜ ਕਮਿਊਨਿਟੀ ਰਨ ਪ੍ਰੋਗਰਾਮ ਕਰਵਾਇਆ
Ad Position 24