06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਵਿਸ਼ਵ ਧਰਤੀ ਦਿਵਸ ਮੌਕੇ ਸਾਹਿਤ ਸੰਵਾਦ ਸੰਸਥਾ ਵੱਲੋਂ ਪ੍ਰੋਗਰਾਮ

Ad Position 21
No active advertisement
ਅਜੀਤ ਡੈਸਕ 23-04-2026
ਪਠਾਨਕੋਟ, 22 ਅਪ੍ਰੈਲ (ਸੰਧੂ)-ਸਾਹਿਤ ਸੰਵਾਦ ਸੰਸਥਾ ਵਲੋਂ ਵਿਸ਼ਵ ਧਰਤੀ ਦਿਵਸ 'ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਪੇਂਟਿੰਗ ਬਣਾ ਕੇ ਅਤੇ ਆਪਣੇ ਵਿਚਾਰ ਪ੍ਰਗਟ ਕਰਕੇ ਧਰਤੀ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਦਿੱਤਾ | ਇਸ ਮੌਕੇ ਕੁਮਾਰੀ ਗੁੰਜਨ ਨੇ ਵਰਲਡ ਅਰਥ ਡੇ ਸੰਬੰਧੀ ਕਵਿਤਾ ਪੇਸ਼ ਕੀਤੀ ਜਦਕਿ ਇਸ਼ਿਤਾ, ਮੇਘਾ, ਪਿ੍ਯੰਕਾ ਤੇ ਲਵਿਸ ਨੇ ਆਪਣੇ ਵਿਚਾਰਾਂ ਰਾਹੀਂ ਮਹੱਤਤਾ ਬਿਆਨ ਕੀਤੀ | ਸੰਸਥਾ ਦੇ ਪ੍ਰਧਾਨ ਡਾ: ਮਨੂ ਸ਼ਰਮਾ ਨੇ ਕਿਹਾ ਕਿ ਅਰਥ ਡੇ ਦੀ ਸ਼ੁਰੂਆਤ 1970 ਵਿਚ ਹੋਈ ਸੀ ਅਤੇ ਅੱਜ ਇਹ ਦੁਨੀਆਂ ਦਾ ਸਭ ਤੋਂ ਵੱਡਾ ਵਾਤਾਵਰਨ ਅੰਦੋਲਨ ਬਣ ਚੁੱਕਾ ਹੈ | ਉਨ੍ਹਾਂ ਕਿਹਾ ਕਿ ਵਧ ਤੋਂ ਵਧ ਰੁੱਖ ਲਗਾ ਕੇ ਧਰਤੀ ਦੇ ਵੱਧ ਰਹੇ ਤਾਪਮਾਨ ਨੂੰ ਘਟਾਇਆ ਜਾ ਸਕਦਾ ਹੈ | ਉਨ੍ਹਾਂ ਚਿੰਤਾ ਜਤਾਈ ਕਿ ਗਲੋਬਲ ਵਾਰਮਿੰਗ ਕਾਰਨ ਗਲੇਸ਼ੀਅਰ ਤੇਜ਼ੀ ਨਾਲ ਪਿਘਲ ਰਹੇ ਹਨ, ਜੋ ਕਿ ਗੰਭੀਰ ਮਾਮਲਾ ਹੈ |
Ad Position 22
No active advertisement
ਪਿਛਲੀ ਖ਼ਬਰ ਰਾਜੀਵ ਕੁਮਾਰ ਛਾਬੜਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨ ਤਾਰਨ ਵਜੋਂ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਸਿੱਖਿਆ ਕ੍ਰਾਂਤੀ ਤਹਿਤ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੱਖ-ਵੱਖ ਸਕੂਲਾਂ 'ਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
Ad Position 24