ਬਟਾਲਾ, 23 ਅਪ੍ਰੈਲ (ਸਤਿੰਦਰ ਸਿੰਘ)-ਸਿੱਖਿਆ ਕ੍ਰਾਂਤੀ ਦੀ ਲਹਿਰ ਤਹਿਤ ਬਲਾਕ ਕਾਹਨੂੰਵਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਬਣੇ ਨਵੇਂ ਬਣੇ ਸਾਇੰਸ ਲੈਬ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਜੋਬਨ ਰੰਧਾਵਾ ਵਲੋਂ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਉਨ੍ਹਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਯੋਜਨਾ ਬੋਰਡ ਫੰਡ ਵਿਚੋਂ 10 ਲੱਖ ਰੁਪਏ ਸਕੂਲ ਦਾ ਖੇਡ ਮੈਦਾਨ ਤਿਆਰ ਕਰਨ ਵਾਸਤੇ ਦਿੱਤੇ | ਇਸ ਮੌਕੇ ਸਕੂਲ ਦੀਆਂ 2 ਵਿਦਿਆਰਥਣਾਂ ਵਲੋਂ ਬਹੁਤ ਹੀ ਵਧੀਆ ਸਿੱਖਿਆ 'ਤੇ ਭਾਸ਼ਣ ਦਿੱਤੇ ਗਏ | ਉਨ੍ਹਾਂ ਦੀ ਸਿੱਖਿਆ ਤੇ ਅਗਾਂਹਵਧੂ ਸੋਚ ਨੂੰ ਦੇਖ ਕੇ ਚੇਅਰਮੈਨ ਰੋਬਨ ਰੰਧਾਵਾ ਵਲੋਂ ਆਪਣੀ ਜ਼ਿਲ੍ਹਾ ਯੋਜਨਾ ਬੋਰਡ ਦੀ ਇਕ ਮਹੀਨੇ ਦੀ ਤਨਖਾਹ ਉਨ੍ਹਾਂ 2 ਧੀਆਂ ਨੂੰ ਸਨਮਾਨਿਤ ਰਾਸ਼ੀ ਦੇ ਤੌਰ 'ਤੇ ਦੇਣ ਦੀ ਗੱਲ ਆਖੀ | ਇਸ ਮੌਕੇ ਕਾਦੀਆਂ ਤੋਂ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਸਿੱਖਿਆ ਵਿੰਗ ਮਾਝਾ ਜ਼ੋਨ ਦੇ ਇੰਚਾਰਜ ਪਿ੍ੰਸੀਪਲ ਹਰਪਿੰਦਰਪਾਲ ਸਿੰਘ ਸੰਧੂ, ਚੇਅਰਮੈਨ ਮਾਰਕੀਟ ਕਮੇਟੀ ਕਾਹਨੂੰਵਾਨ ਜਸਪਾਲ ਸਿੰਘ ਪੰਧੇਰ, ਹਲਕਾ ਕੋਆਰਡੀਨੇਟਰ ਸਿੱਖਿਆ ਵਿੰਗ ਜਗਰੂਪ ਸਿੰਘ ਰਿਆੜ, ਸੋਸ਼ਲ ਮੀਡੀਆ ਜ਼ਿਲ੍ਹਾ ਗੁਰਦਾਸਪੁਰ ਤੋਂ ਉਪ ਪ੍ਰਧਾਨ ਗੁਰਵਿੰਦਰ ਸਿੰਘ ਪੰਨੂੰ, ਬਲਾਕ ਪ੍ਰਧਾਨ ਇੰਦਰਜੀਤ ਸਿੰਘ, ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਅਧਿਆਪਕ ਮੌਜੂਦ ਸਨ |