02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਧਰਤੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 24-04-2026
ਬਟਾਲਾ, 23 ਅਪ੍ਰੈਲ (ਸਤਿੰਦਰ ਸਿੰਘ)-ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਪਿ੍ੰਸੀਪਲ ਕੁਲਬੀਰ ਕੌਰ ਦੀ ਰਹਿਨੁਮਾਈ ਹੇਠ ਧਰਤੀ ਦਿਵਸ ਮੌਕੇ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਾਇੰਸ ਅਧਿਆਪਕਾ ਵਲੋਂ ਧਰਤੀ ਮਾਤਾ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕੀਤੀ ਗਈ | ਉਨ੍ਹਾਂ ਬੱਚਿਆਂ ਨੂੰ ਦੱਸਿਆ ਕਿ ਧਰਤੀ ਸਾਡਾ ਘਰ ਹੈ ਤੇ ਇਸ ਦੀ ਸਾਂਭ-ਸੰਭਾਲ ਕਰਨਾ ਸਾਡਾ ਫ਼ਰਜ਼ ਹੈ | ਇਸ ਮੌਕੇ ਵਿਦਿਆਰਥੀਆਂ ਨੇ ਧਰਤੀ ਨੂੰ ਹਰਾ-ਭਰਾ ਬਣਾਉਣ ਲਈ ਬੂਟੇ ਲਗਾਏ ਤੇ ਵਾਤਾਵਰਣ ਦੀ ਸੁਰੱਖਿਆ ਸਬੰਧੀ ਪੋਸਟਰ ਤਿਆਰ ਕੀਤੇ | ਇਸ ਮੌਕੇ ਵਿਦਿਆਰਥੀਆਂ ਵਲੋਂ ਭਾਸ਼ਣ, ਕਵਿਤਾ ਆਦਿ ਪੇਸ਼ ਕੀਤੇ ਗਏ | ਪਿ੍ੰਸੀਪਲ ਵਲੋਂ ਵਿਦਿਆਰਥੀਆਂ ਨੂੰ ਪਾਣੀ ਬਚਾਉਣ, ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਧਰਤੀ ਦੀ ਸੁਰੱਖਿਆ ਕਰਨਾ ਸਾਡਾ ਕਰਤੱਵ ਹੈ | ਜੇ ਅਸੀਂ ਅੱਜ ਧਰਤੀ ਦੀ ਸੰਭਾਲ ਕਰਾਂਗੇ ਤਾਂ ਹੀ ਆਉਣ ਵਾਲੀਆਂ ਪੀੜੀਆਂ ਲਈ ਸੁਰੱਖਿਅਤ ਵਾਤਾਵਰਣ ਸਿਰਜ ਸਕਾਂਗੇ |

Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਦੋਰਾਂਗਲਾ ਮੰਡੀਆਂ ਦਾ ਦੌਰਾ ਅਗਲੀ ਖ਼ਬਰ ਸਕੂਟੀ ਅਤੇ ਕੋਰੀਅਰ ਟਰੱਕ ਦਰਮਿਆਨ ਵਾਪਰੇ ਹਾਦਸੇ 'ਚ ਔਰਤ ਜ਼ਖ਼ਮੀ
Ad Position 24