ਜੌੜਾ ਛੱਤਰਾਂ, 23 ਅਪ੍ਰੈਲ (ਪਰਮਜੀਤ ਸਿੰਘ ਘੁੰਮਣ)- ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਦੇ 10ਵੀਂ ਸੀ.ਬੀ.ਐਸ.ਈ. ਬੋਰਡ ਦੇ ਨਤੀਜੇ ਵਿਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੰੂ ਸਕੂਲ ਦੇ ਡਾਇਰੈਕਟਰ ਕੁਲਜੀਤ ਸਿੰਘ ਤੇ ਪਿ੍ੰਸੀਪਲ ਹਰਪ੍ਰੀਤ ਕੌਰ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾਇਰੈਕਟਰ ਕੁਲਜੀਤ ਸਿੰਘ, ਪਿ੍ੰਸੀਪਲ ਹਰਪ੍ਰੀਤ ਕੌਰ, ਉਪ ਪਿ੍ੰਸੀਪਲ ਰਾਜਬੀਰ ਕੌਰ ਨੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਮਾਪਿਆਂ ਤੇ ਸਟਾਫ਼ ਮੈਂਬਰਾਂ ਨੰੂ ਵੀ ਵਧਾਈ ਦਿੱਤੀ ਗਈ | ਡਾਇਰੈਕਟਰ ਕੁਲਜੀਤ ਸਿੰਘ ਨੇ ਕਿਹਾ ਕਿ ਇਹ ਵਿਦਿਆਰਥੀਆਂ ਤੇ ਸਟਾਫ਼ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ | ਇਸ ਮੌਕੇ ਜਗਜੀਤ ਕੌਰ, ਅੰਜਲੀ, ਸ਼ਰਨਜੀਤ ਕੌਰ, ਹਰਜੀਤ ਕੌਰ, ਗੁਰਚਰਨਜੀਤ ਕੌਰ, ਦਲਬੀਰ ਕੌਰ ਤੇ ਹੋਰ ਸਟਾਫ਼ ਹਾਜ਼ਰ ਸੀ |