02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਹਲਕਾ ਕਾਦੀਆਂ 'ਚ 'ਆਪ' ਨੂੰ ਮਿਲਿਆ ਬੱਲ, ਪਿੰਡ ਫੁਲੜਾ ਦੇ ਕਈ ਪਰਿਵਾਰਾਂ ਨੇ ਐਡਵੋਕੇਟ ਸੇਖਵਾਂ ਦੀ ਅਗਵਾਈ ਕਬੂਲੀ

Ad Position 21
No active advertisement
ਅਜੀਤ ਡੈਸਕ 24-04-2026
ਬਟਾਲਾ, 23 ਅਪ੍ਰੈਲ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਕਾਦੀਆਂ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ, ਜਦੋਂ ਹਲਕੇ ਦੇ ਪਿੰਡ ਫੁਲੜਾ ਦੇ ਕਈ ਪਰਿਵਾਰਾਂ ਨੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਕਬੂਲ ਕੀਤੀ | ਇਸ ਮੌਕੇ ਕੈਪਟਨ ਸੁਰਜੀਤ ਸਿੰਘ, ਗੋਪਾਲ ਸਿੰਘ, ਮੰਗਲ ਸਿੰਘ ਨੰਬਰਦਾਰ, ਸਿਕੰਦਰ ਸਿੰਘ, ਜਸਪਾਲ ਸਿੰਘ, ਸਤਪਾਲ ਸਿੰਘ, ਸੁਰਿੰਦਰ ਸਿੰਘ, ਹਰਜੀਤ ਸਿੰਘ, ਗੁਰਮੁਖ ਸਿੰਘ, ਬਲਵੰਤ ਸਿੰਘ, ਬੀਰ ਸਿੰਘ ਆਦਿ ਨੇ ਪਰਿਵਾਰਾਂ ਸਮੇਤ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿੰਦਿਆਂ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ | ਸ਼ਾਮਲ ਹੋਏ ਇਨ੍ਹਾਂ ਪਰਿਵਾਰਾਂ ਨੂੰ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਸਨਮਾਨਿਤ ਕਰਦਿਆਂ ਆਮ ਆਦਮੀ ਪਾਰਟੀ 'ਚ ਪੂਰਾ ਮਾਣ-ਸਤਿਕਾਰ ਦੇਣ ਦਾ ਵਿਸ਼ਵਾਸ ਦਿਵਾਇਆ | ਐਡਵਕੇਟ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਸੂਬੇ ਦੇ ਹਿੱਤ ਵਿਚ ਲਏ ਜਾ ਰਹੇ ਫੈਸਲਿਆਂ ਕਾਰਨ ਲੋਕ ਦੂਸਰੀਆਂ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ ਤੇ ਉਹ 2027 ਵਿਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ | ਇਸ ਮੌਕੇ ਵੱਡੀ ਗਿਣਤੀ ਵਿਚ ਆਮ ਆਦਮ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭੋਗ 'ਤੇ ਵਿਸ਼ੇਸ਼- ਸੇਵਾ-ਮੁਕਤ ਸੈਂਟਰ ਹੈੱਡ ਟੀਚਰ ਬਲਬੀਰ ਕੌਰ <br/> ਅਗਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਦੇ ਅੱਵਲ ਵਿਦਿਆਰਥੀ ਸਨਮਾਨਿਤ
Ad Position 24