02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਚੰਦਕੇ ਦੇ ਕਲਾਸ ਰੂਮ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 24-04-2026
ਬਟਾਲਾ, 23 ਅਪ੍ਰੈਲ (ਸਤਿੰਦਰ ਸਿੰਘ)- ਹਲਕਾ ਫਤਹਿਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਪਿੰਡ ਚੰਦਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਬਲਬੀਰ ਸਿੰਘ ਪੰਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦਾ ਆਧੁਨਿਕਕਰਨ ਕਰ ਰਹੀ ਹੈ ਜਿਸ ਲਈ ਪੰਜਾਬ ਸਰਕਾਰ ਵਲੋਂ ਸਕੂਲਾਂ ਨੂੰ ਵੱਡੀਆਂ ਗ੍ਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਸ ਸਕੂਲ ਵਿਚ ਕਮਰੇ ਦੇ ਨਿਰਮਾਣ 'ਤੇ 7 ਲੱਖ 51 ਹਜ਼ਾਰ ਦੀ ਲਾਗਤ ਆਈ ਹੈ | ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰ ਦੁਆਰਾ ਸਰਕਾਰੀ ਸਕੂਲਾਂ ਨੂੰ ਸਮਾਰਟ ਤੇ ਹਾਈਟੈੱਕ ਬਣਾ ਕੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦੀ ਇਸ ਪ੍ਰਮੁੱਖ ਮੁਹਿੰਮ ਨੂੰ ਕਾਇਮ ਰੱਖਿਆ ਜਾਵੇਗਾ | ਇਸ ਮੌਕੇ ਸਰਪੰਚ ਰਜਿੰਦਰ ਕੌਰ, ਮੈਂਬਰ ਕੁਲਦੀਪ ਸਿੰਘ, ਮੈਂਬਰ ਜਸਪ੍ਰੀਤ ਸਿੰਘ, ਮੈਂਬਰ ਸੁਖਰਾਜ ਕੌਰ, ਮੈਂਬਰ ਰਿੰਪੀ, ਗੁਰਦਰਸ਼ਨ ਸਿੰਘ, ਸਰਬਜੀਤ ਸਿੰਘ, ਮੇਜਰ ਸਿੰਘ, ਜਸਵੰਤ ਸਿੰਘ, ਰਾਮ ਸਿੰਘ, ਕੰਵਲਪ੍ਰੀਤ ਕੌਰ, ਮੁਸਕਾਨਦੀਪ ਕੌਰ, ਮਨਪ੍ਰੀਤ ਕੌਰ, ਪਰਮਜੀਤ ਕੌਰ, ਸੁਰਜੀਤ ਕੌਰ, ਮਨਜੀਤ ਕੌਰ, ਲਵਪ੍ਰੀਤ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ 'ਚ ਪਹਿਲੀ ਕਨਵੋਕੇਸ਼ਨ ਉਤਸ਼ਾਹ ਨਾਲ ਕਰਵਾਈ <br/> ਅਗਲੀ ਖ਼ਬਰ ਅਮਨ ਭੱਲਾ ਗਰੁੱਪ ਆਫ਼ ਇੰਸਟੀਚਿਊਟਜ਼ ਵਿਖੇ ਕਨਵੋਕੇਸ਼ਨ ਤੇ ਐਲੂਮਨੀ ਮੀਟ ਕੱਲ੍ਹ
Ad Position 24