02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਗੁਰਦੁਆਰਾ ਮੱਕਾ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ

Ad Position 21
No active advertisement
ਅਜੀਤ ਡੈਸਕ 24-04-2026
ਵਡਾਲਾ ਗ੍ਰੰਥੀਆਂ, 23 ਅਪ੍ਰੈਲ (ਗੁਰਪ੍ਰਤਾਪ ਸਿੰਘ ਕਾਹਲੋਂ)- ਪਿੰਡ ਲੀਲ ਕਲਾਂ ਵਿਖੇ ਸਾਲਾਨਾ ਜੋੜ ਮੇਲਾ ਵਿਸਾਖੀ ਦੇ ਪਾਵਨ ਦਿਹਾੜੇ ਮੌਕੇ ਬੜੀ ਸ਼ਰਧਾ, ਉਤਸ਼ਾਹ ਤੇ ਧਾਰਮਿਕ ਰੌਣਕਾਂ ਨਾਲ ਮਨਾਇਆ ਗਿਆ | ਗੁਰਦੁਆਰਾ ਮੱਕਾ ਸਾਹਿਬ ਵਿਖੇ ਹੋਏ ਇਸ ਸਮਾਗਮ ਦੌਰਾਨ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨੀ ਜਥਿਆਂ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਦੂਰ-ਦੂਰ ਤੋਂ ਆਈਆਂ ਸੰਗਤਾਂ ਨੇ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਅਸੀਸਾਂ ਪ੍ਰਾਪਤ ਕੀਤੀਆਂ | ਸਮਾਗਮ ਦੌਰਾਨ ਪਹੁੰਚੀਆਂ ਵਿਸ਼ੇਸ਼ ਸ਼ਖ਼ਸੀਅਤਾਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਕਰ ਕੇ ਸਿਰੋਪਾਓ ਭੇਟ ਕੀਤੇ ਗਏ | ਇਸ ਮੌਕੇ ਸਮਾਜਿਕ ਸੇਵਾ ਤਹਿਤ ਪਿੰਡ ਦੇ ਗ੍ਰੰਥੀ ਸਿੰਘਾਂ ਤੇ ਲੋੜਵੰਦ ਪਰਿਵਾਰਾਂ ਨੂੰ ਸਾਈਕਲਾਂ ਤੇ ਸਕੂਟੀਆਂ ਵੰਡ ਕੇ ਮਨੁੱਖਤਾ ਦੀ ਭਲਾਈ ਦਾ ਸੁਨੇਹਾ ਵੀ ਦਿੱਤਾ ਗਿਆ | ਸਮਾਗਮ ਵਿਚ ਮੁੱਖ ਸੇਵਾਦਾਰ ਬਾਬਾ ਦਲੇਰ ਸਿੰਘ, ਬਾਬਾ ਹਰੀ ਸਿੰਘ ਧਰਨਾ ਦਲ, ਸਾ. ਸਰਪੰਚ ਚੰਚਲ ਸਿੰਘ, ਸਰਪੰਚ ਗੁਰਨਾਮ ਸਿੰਘ, ਥਾਣੇਦਾਰ ਪਲਵਿੰਦਰ ਸਿੰਘ, ਮਨਦੀਪ ਸਿੰਘ ਮੰਨੂੰ, ਕਸ਼ਮੀਰ ਸਿੰਘ ਮੈਂਬਰ, ਸਤਨਾਮ ਸਿੰਘ ਮੈਂਬਰ, ਨਰਾਇਣ ਸਿੰਘ, ਰਣਜੋਧ ਸਿੰਘ, ਦਿਲਬਾਗ ਸਿੰਘ, ਸੰਮਤੀ ਮੈਂਬਰ ਜਸਬੀਰ ਕੌਰ, ਪ੍ਰਧਾਨ ਗੁਰਵਿੰਦਰ ਸਿੰਘ, ਐਸ.ਐਚ.ਓ. ਕਮਲਪ੍ਰੀਤ ਸਿੰਘ ਕਾਦੀਆਂ, ਠੇਕੇਦਾਰ ਬਲਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਸਤ ਸ਼ਿਲਪ ਕਾਲਜ ਬਟਾਲਾ ਵਿਖੇ ਐੱਨ.ਐੱਸ.ਐੱਸ. ਅਧੀਨ ਕੌਮਾਂਤਰੀ ਧਰਤੀ ਦਿਵਸ ਸੰਬੰਧੀ ਸੈਮੀਨਾਰ <br/> ਅਗਲੀ ਖ਼ਬਰ 'ਆਪ' ਸਰਕਾਰ ਵਲੋਂ ਬੇਅਦਬੀ ਮਾਮਲਿਆਂ 'ਤੇ ਲਿਆਂਦਾ ਕਾਨੂੰਨ ਇਤਿਹਾਸਕ: ਚੇਅਰਮੈਨ ਹਰੂਵਾਲ <br/>
Ad Position 24