ਬਟਾਲਾ, 23 ਅਪ੍ਰੈਲ (ਸਤਿੰਦਰ ਸਿੰਘ)-ਹਸਤ ਸ਼ਿਲਪ ਡਿਗਰੀ ਕਾਲਜ ਅਤੇ ਆਈ.ਟੀ.ਆਈ. ਬਟਾਲਾ ਵਿਖੇ ਐੱਨ.ਐੱਸ.ਐੱਸ. ਯੂਨਿਟ ਦੇ ਪ੍ਰੋਗਰਾਮ ਅਫ਼ਸਰ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਕੌਮਾਂਤਰੀ ਧਰਤੀ ਦਿਵਸ ਨਾਲ ਸਬੰਧਤ ਇਕ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਕਾਲਜ ਪਿ੍ੰਸੀਪਲ ਅਨੀਤਾ ਕਟੋਚ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਇਸ ਮੌਕੇ ਲੈਕਚਰਾਰ ਮਨਜੀਤ ਸਿੰਘ ਨੇ ਕਿਹਾ ਕਿ ਜਿਸ ਧਰਤੀ ਨੇ ਸਾਨੂੰ ਬੇਸ਼ਕੀਮਤੀ ਸੌਗਾਤਾਂ ਬਖ਼ਸ਼ੀਆਂ ਹਨ, ਉਸ ਨੂੰ ਸਾਫ਼, ਸੁੰਦਰ ਤੇ ਹਰਿਆ-ਭਰਿਆ ਬਣਾਉਣ ਵਿਚ ਆਪਣਾ ਯੋਗਦਾਨ ਪਾ ਸਕੀਏ | ਅੱਜ ਵਿਸ਼ਵ ਦੇ 193 ਤੋਂ ਵੱਧ ਦੇਸ਼ਾਂ ਵਿਚ ਇਹ ਦਿਵਸ ਵੱਖ-ਵੱਖ ਰੂਪਾਂ ਵਿਚ ਮਨਾਇਆ ਜਾ ਰਿਹਾ ਹੈ | ਵਿਦਿਆਰਥੀ ਨਵਜੋਤ ਕੌਰ ਤੇ ਮਨਦੀਪ ਕੌਰ ਵਲੋਂ ਵਾਤਾਵਰਣ ਦੀ ਸੰਭਾਲ ਸਬੰਧੀ ਆਪਣੇ ਵਿਚਾਰ ਸਾਰਿਆਂ ਨਾਲ ਸਾਂਝੇ ਕੀਤੇ ਗਏ | ਕਾਲਜ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਅਰੁਣ ਕੁਮਾਰ ਜੇ.ਈ., ਡਾਇਰੈਕਟਰ ਪ੍ਰੋ. ਦਿਲਬਾਗ ਸਿੰਘ, ਕੋਆਰਡੀਨੇਟਰ ਸਰਬਜੀਤ ਕੌਰ ਵਲੋਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਮੈਡਮ ਸ਼ਰਨਜੀਤ ਕੌਰ, ਲਵਜੀਤ ਕੌਰ, ਅਮਰ ਜੋਤੀ, ਜੈਸਮੀਨ, ਗੁਰਵਿੰਦਰ ਸਿੰਘ, ਝਿਰਮਲ ਸਿੰਘ, ਜਸਵਿੰਦਰ ਕੌਰ ਆਦਿ ਹਾਜ਼ਰ ਸਨ |