01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ ਮਾਨ ਸਰਕਾਰ ਦਾ ਇਕ ਇਤਿਹਾਸਕ ਫ਼ੈਸਲਾ-ਸਾਹਿਬ ਸਿੰਘ ਸਾਬਾ <br/>

Ad Position 21
No active advertisement
ਅਜੀਤ ਡੈਸਕ 24-04-2026
ਸੁਜਾਨਪੁਰ, 23 ਅਪ੍ਰੈਲ (ਜਗਦੀਪ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ 2026 ਨੂੰ ਲਾਗੂ ਕਰਕੇ ਪੰਜਾਬ ਸਰਕਾਰ ਨੇ ਇਕ ਇਤਿਹਾਸਿਕ ਕਦਮ ਚੁੱਕਿਆ ਹੈ | ਸਾਰੇ ਸਿੱਖ ਸਮਾਜ ਵਲੋਂ ਸਰਕਾਰ ਦੇ ਇਸ ਇਤਿਹਾਸਿਕ ਫ਼ੈਸਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਮਾਧੋਪੁਰ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਾਹਿਬ ਸਿੰਘ ਸਾਬਾ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਇਹ ਬਿੱਲ ਸਿੱਖਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਇਕ ਮਹੱਤਵਪੂਰਨ ਕਦਮ ਹੈ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮਾਨ ਤੇ ਮਰਿਆਦਾ ਦੀ ਰੱਖਿਆ ਨੂੰ ਹੋਰ ਮਜ਼ਬੂਤ ਕਰੇਗਾ | ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਿੱਖ ਸੰਗਤ ਵਲੋਂ ਇਸ ਤਰ੍ਹਾਂ ਦੇ ਸਖ਼ਤ ਕਾਨੂੰਨ ਦੀ ਮੰਗ ਕੀਤੀ ਜਾ ਰਹੀ ਸੀ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਬੇਅਦਬੀ ਦੀ ਘਟਨਾ 'ਤੇ ਰੋਕ ਲਗਾਈ ਜਾ ਸਕੇ | ਉਨ੍ਹਾਂ ਕਿਹਾ ਕਿ ਇਸ ਬਿੱਲ ਨਾਲ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ, ਜਿਸ ਨਾਲ ਭਵਿੱਖ 'ਚ ਅਜਿਹੀਆਂ ਘਟਨਾਵਾਂ 'ਤੇ ਰੋਕ ਲੱਗੇਗੀ |

Ad Position 22
No active advertisement
ਪਿਛਲੀ ਖ਼ਬਰ ਸਹੁਰੇ ਘਰ ਨੂੰ ਅੱਗ ਲਗਾਉਣ ਵਾਲੇ ਦਾਮਾਦ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸਨਮਤੀ ਵਿਮਲ ਜੈਨ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ
Ad Position 24