30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਵਿਸ਼ਵ ਧਰਤੀ ਦਿਵਸ ਉਤਸ਼ਾਹ ਨਾਲ ਮਨਾਇਆ <br/>

Ad Position 21
No active advertisement
ਅਜੀਤ ਡੈਸਕ 24-04-2026
ਪਠਾਨਕੋਟ, 23 ਅਪ੍ਰੈਲ (ਸੰਧੂ)-ਆਰ.ਆਰ.ਐਮ.ਕੇ. ਆਰੀਆ ਮਹਿਲਾ ਮਹਾਂਵਿਦਿਆਲੇ ਦੇ ਈਕੋ ਕਲੱਬ, ਵਿਗਿਆਨ ਵਿਭਾਗ ਅਤੇ ਐਨ.ਸੀ.ਸੀ. ਯੂਨਿਟ ਵਲੋਂ ਵਿਸ਼ਵ ਧਰਤੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਹ ਸਮਾਗਮ ਪਿ੍ੰਸੀਪਲ ਡਾ: ਗੁਰਮੀਤ ਕੌਰ ਦੀ ਪ੍ਰਧਾਨਗੀ ਤੇ ਸੀ.ਟੀ.ਓ. ਡਾ: ਸ਼ਵੇਤਾ ਠਾਕੁਰ ਦੀ ਅਗਵਾਈ ਹੇਠ ਕਰਵਾਇਆ ਗਿਆ | ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥਣਾਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਵਧਾਉਣਾ ਤੇ ਉਨ੍ਹਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਵਾਤਾਵਰਨ-ਮਿੱਤਰ ਆਦਤਾਂ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ | ਪ੍ਰੋਗਰਾਮ ਵਿਦਿਆਰਥਣਾਂ ਨੇ ਵਾਤਾਵਰਨ ਦੀ ਸੰਭਾਲ ਸਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ ਤੇ ਪੋਸਟਰ ਬਣਾਉਣ ਦੀ ਪ੍ਰਤੀਯੋਗਤਾ ਵੀ ਕਰਵਾਈ ਗਈ | ਪਿ੍ੰਸੀਪਲ ਡਾ: ਗੁਰਮੀਤ ਕੌਰ ਨੇ ਕਿਹਾ ਕਿ ਇਸ ਸਮਾਗਮ ਨਾਲ ਵਿਦਿਆਰਥਣਾਂ ਵਿਚ ਵਾਤਾਵਰਨ ਦੀ ਰੱਖਿਆ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਮਜ਼ਬੂਤ ਹੋਈ ਹੈ | ਇਸ ਮੌਕੇ ਸ਼ਿਵਾਲਿਕਾ, ਕਾਜਲ ਸ਼ਰਮਾ, ਸ੍ਰ੍ਰੀਆ, ਕਾਜਲ ਸਮੇਤ ਹੋਰ ਸਟਾਫ਼ ਮੈਂਬਰ ਅਤੇ ਵਿਦਿਆਰਥਣਾਂ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਵਿਖੇ ਹੋਣ ਜਾ ਰਿਹਾ ਕਸ਼ਯਪ ਰਾਜਪੂਤ ਪਰਿਵਾਰ ਸੰਮੇਲਨ ਰਚੇਗਾ ਇਤਿਹਾਸ <br/> ਅਗਲੀ ਖ਼ਬਰ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ 'ਚ ਮਰਨ ਵਾਲਿਆਂ ਨੂੰ ਸ਼ਰਧਾਂਜਲੀ
Ad Position 24